CM ਵੀਡੀਓ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ 15 ਜੂਨ ਦੇ ਹੁਕਮਨਾਮੇ ਨੂੰ ਇਨ-ਬਿਨ ਲਾਗੂ ਕਰਨ ਦਾ ਪੰਥਕ ਇਕੱਠ ਵੱਲੋਂ ਸਮਰਥਨ

ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਇਕੱਠ ਨੇ ਇੱਕ ਮਤਾ ਪਾਸ ਕਰਕੇ ਸ੍ਰੀ ਅਕਾਲ ਤਖਤ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਦੋਖੀ ਕਰਾਰ ਦੇਣ ਦੇ ਗੁਰਮਤੇ ਨੂੰ ਗੁਰੂ ਪੰਥ ਦੀ ਸਾਂਝੀ ਆਵਾਜ਼ ਕਰਾਰ ਦਿੱਤਾ ਹੈ। ਮਤੇ ਵਿੱਚ ਆਖਿਆ ਗਿਆ ਹੈ ਕਿ ਭਗਵੰਤ ਮਾਨ ਵੱਲੋਂ ਸਿੱਖ ਸਿਧਾਂਤਾਂ ਅਤੇ ਮਰਿਆਦਾ ਦਾ ਨਿਰਾਦਰ ਕੀਤਾ ਜਾ ਰਿਹਾ ਹੈ, ਜੋ ਕਿ ਨਿੰਦਨਯੋਗ ਹੈ। ਉਹਨਾਂ ਆਖਿਆ ਕਿ ਹੋਰ ਵੀ ਚਿੰਤਾ ਦਾ ਵਿਸ਼ਾ ਹੈ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਆਪਣੀ ਗਲਤੀ ਸਵੀਕਾਰ ਕਰਨ ਦੀ ਥਾਂ ਸ੍ਰੀ ਅਕਾਲ ਤਖਤ ਦੀ ਸਰਵਉਚਤਾ ਨੂੰ ਚੁਣੌਤੀ ਦੇ ਰਹੇ ਹਨ। ਮਤੇ ਵਿੱਚ ਆਖਿਆ ਗਿਆ ਹੈ ਕਿ ਸ੍ਰੀ ਅਕਾਲ ਤਖਤ ਦੇ ਆਦੇਸ਼ ਨੂੰ ਮੰਨਣਾ ਹਰ ਸਿੱਖ ਦਾ ਧਾਰਮਿਕ ਤੇ ਕੌਮੀ ਫਰਜ਼ ਹੈ। ਸ੍ਰੀ ਅਕਾਲ ਤਖਤ ਦੇ ਸਰਵਉੱਚਤਾ ਨੂੰ ਕਿਸੇ ਵੀ ਰਾਜਸੀ ਤਾਕਤ, ਸਰਕਾਰ ਜਾਂ ਵਿਅਕਤੀ ਵੱਲੋਂ ਚੁਣੌਤੀ ਦੇਣਾ ਖਾਲਸਾ ਪੰਥ ਦੀਆਂ ਪਰੰਪਰਾਵਾਂ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੀ ਮਰਿਆਦਾ ਦੇ ਉਲਟ ਹੈ, ਜਿਸ ਨੂੰ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕਰੇਗੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬਾਨ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਐਲਾਨਣ ਦੇ ਫੈਸਲੇ ਦੀ ਪ੍ਰੋੜ੍ਹਤਾ ਲਈ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ ਕੀਤਾ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਵੱਲੋਂ ਗਿਆਨੀ ਪਰਮਵੀਰ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਮੇਜਰ ਸਿੰਘ ਸੋਢੀ ਤਰਨਾ ਦਲ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Total Views: 35 ,
Real Estate