ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਦੀ ਜਾਂਚ ਕਰ ਰਹੀ ਰਾਸ਼ਟਰੀ ਜਾਂਚ ਏਜੰਸੀ (NIA) ਨੇ ਸੋਮਵਾਰ ਨੂੰ ਇੱਕ ਅਜਿਹਾ ਵੱਡਾ ਕਦਮ ਚੁੱਕਿਆ ਹੈ ਜਿਸ ਨੇ ਸਰਹੱਦ ਪਾਰ ਬੈਠੇ ਅੱਤਵਾਦੀ ਆਕਾਵਾਂ ਦੀ ਨੀਂਦ ਉਡਾ ਦਿੱਤੀ ਹੈ। ਐਨਆਈਏ ਨੇ ਜੰਮੂ ਦੀ ਵਿਸ਼ੇਸ਼ ਅਦਾਲਤ ਵਿੱਚ ਇੱਕ ਪੂਰਕ ਚਾਰਜਸ਼ੀਟ (Supplementary Charge Sheet) ਦਾਇਰ ਕਰਦਿਆਂ ਲਸ਼ਕਰ-ਏ-ਤੋਇਬਾ ਦੇ ਮੁਖੀ ਅਤੇ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ (Most Wanted) ਅੱਤਵਾਦੀ ਹਾਫਿਜ਼ ਸਈਦ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਪਾਕਿਸਤਾਨ ਸਮਰਥਿਤ ਅੱਤਵਾਦੀਆਂ ਨੇ ਬੇਦੋਸ਼ੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲੀਬਾਰੀ ਕੀਤੀ ਸੀ, ਜਿਸ ਵਿੱਚ 25 ਸੈਲਾਨੀ ਅਤੇ ਇੱਕ ਸਥਾਨਕ ਨਾਗਰਿਕ ਗੰਭੀਰ ਜ਼ਖ਼ਮੀ ਹੋ ਗਏ ਸਨ। ਇਸ ਖੂਨੀ ਖੇਡ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਐਨਆਈਏ ਨੂੰ ਸੌਂਪੀ ਸੀ। ਇਸ ਤੋਂ ਪਹਿਲਾਂ 15 ਦਸੰਬਰ, 2025 ਨੂੰ ਦਾਇਰ ਕੀਤੀ ਗਈ 1,597 ਪੰਨਿਆਂ ਦੀ ਅਸਲ ਚਾਰਜਸ਼ੀਟ ਵਿੱਚ ਪਾਕਿਸਤਾਨੀ ਹੈਂਡਲਰ ਸਾਜਿਦ ਜੱਟ ਦਾ ਨਾਮ ਸਾਹਮਣੇ ਆਇਆ ਸੀ।
ਹਾਫਿਜ਼ ਸਈਦ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
Total Views: 33 ,
Real Estate


















