ਕਾਂਗਰਸੀ ਬਗ਼ਾਵਤ ਵਿਚਾਲੇ ਬਘੇਲ ਵੱਲੋਂ ਮੀਟਿੰਗਾਂ ਸ਼ੁਰੂ: ਚੰਨੀ ਖੇਮੇ ਨੇ ਬਘੇਲ ਨੂੰ ਮਿਲਣ ਤੋਂ ਵੱਟਿਆ ਪਾਸਾ

ਪੰਜਾਬ ਕਾਂਗਰਸ ’ਚ ਬਗ਼ਾਵਤ ਦਰਮਿਆਨ ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਇੱਥੇ ਕਾਂਗਰਸ ਭਵਨ ’ਚ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਬਘੇਲ ਦੇ ਪੰਜਾਬ ਦੌਰੇ ਦੇ ਦੂਜੇ ਦਿਨ ਚੰਨੀ ਖੇਮੇ ਨੇ ਇੱਕ ਤਰੀਕੇ ਨਾਲ ਲਕੀਰ ਖਿੱਚ ਦਿੱਤੀ ਹੈ ਤੇ ਬਘੇਲ ਨਾਲੋਂ ਦੂਰੀ ਬਣਾ ਲਈ ਹੈ। ਅੱਜ ਭੁਪੇਸ਼ ਬਘੇਲ ਨੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨਾਲ ਵੀ ਮੁਲਾਕਾਤ ਕੀਤੀ। ਉਸ ਮਗਰੋਂ ਵੇਰਕਾ ਨੇ ਵੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਖੜਨ ਦੀ ਗੱਲ ਕੀਤੀ। ਚਰਨਜੀਤ ਚੰਨੀ ਦੇ ਦਿੱਲੀ ਵਿਖੇ ਹੋਣ ਦੀਆਂ ਖ਼ਬਰਾਂ ਹਨ।ਖਬਰਾਂ ਹਨ ਕਿ ਚੰਨੀ ਧੜੇ ਨੇ ਭੁਪੇਸ਼ ਬਘੇਲ ਨੂੰ ਨਾ ਮਿਲਣ ਦਾ ਪੈਂਤੜਾ ਲਿਆ ਹੈ ਕਿਉਂਕਿ ਇਸ ਧੜੇ ਦੇ ਆਗੂ ਇਸ ਕਰਕੇ ਵੀ ਬਘੇਲ ਨਾਲ ਨਾਰਾਜ਼ ਹਨ ਕਿ ਬਘੇਲ ਨੇ ਕਦੇ ਵੀ ਉਨ੍ਹਾਂ ਨਾਲ ਗੱਲ ਕਰਨ ਨੂੰ ਪਹਿਲਾਂ ਤਰਜ਼ੀਹ ਨਹੀਂ ਦਿੱਤੀ ਸੀ।

Total Views: 41 ,
Real Estate