Canada : ਡੁੱਬਦੇ ਦੋਸਤ ਨੂੰ ਬਚਾਉਂਦਿਆਂ ਤਪਾ ਮੰਡੀ ਦੇ ਨੌਜਵਾਨ ਦੀ ਮੌਤ

ਕੈਨੇਡਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਹਿਰ ਵਿੱਚ ਡੁੱਬਦੇ ਆਪਣੇ ਦੋਸਤ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਤਪਾ ਮੰਡੀ ਦਾ 26 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਵੀ ਆਪਣੀ ਜਾਨ ਗਵਾ ਬੈਠਾ। ਮ੍ਰਿਤਕ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਸ਼ਹਿਰ ਤਪਾ ਮੰਡੀ (ਘੁੰਨਸ ਰੋਡ) ਦਾ ਰਹਿਣ ਵਾਲਾ ਸੀ।ਘਟਨਾ ਉਸ ਵੇਲੇ ਦੀ ਦੱਸੀ ਜਾ ਰਹੀ ਹੈ ਜਦੋਂ ਕੈਨੇਡਾ ਦੇ ਸ਼ਹਿਰ ਮਾਂਟਰੀਅਲ ਦੀ ਲਾਚੀਨ ਨਹਿਰ ਦੇ ਕਿਨਾਰੇ ਲਵਪ੍ਰੀਤ ਸਿੰਘ ਦੇ ਦੋਸਤ ਦਾ ਅਚਾਨਕ ਪੈਰ ਫ਼ਿਸਲ ਗਿਆ ਅਤੇ ਉਹ ਨਹਿਰ ਵਿੱਚ ਡਿੱਗ ਗਿਆ। ਜਦੋਂ ਲਵਪ੍ਰੀਤ ਸਿੰਘ ਨੂੰ ਇਸ ਘਟਨਾ ਦਾ ਪਤਾ ਲੱਗਿਆ ਤਾਂ ਉਸ ਨੇ ਆਪਣੇ ਦੋਸਤ ਨੂੰ ਬਚਾਉਣ ਲਈ ਤੁਰੰਤ ਨਹਿਰ ਵਿੱਚ ਛਾਲ ਮਾਰ ਦਿੱਤੀ। ਪਰ ਅਫ਼ਸੋਸ, ਦੋਸਤ ਨੂੰ ਬਚਾਉਂਦਿਆਂ ਲਵਪ੍ਰੀਤ ਸਿੰਘ ਖ਼ੁਦ ਵੀ ਪਾਣੀ ਦੇ ਤੇਜ਼ ਵਹਾਅ ਵਿੱਚ ਡੁੱਬ ਗਿਆ। ਕੈਨੇਡਾ ਪ੍ਰਸ਼ਾਸਨ ਵੱਲੋਂ ਕਈ ਘੰਟਿਆਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਦੋਵਾਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

Real Estate