ਅਮਰੀਕਾ, ਕੈਨੇਡਾ ਅਤੇ ਯੂਰਪ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਸਾਂਝੇ ਤੌਰ ’ਤੇ ‘ਆਪਰੇਸ਼ਨ ਹਾਰਡ ਬਾਲ’ ਦੇ ਤਹਿਤ ਭਾਰਤੀ ਮੂਲ ਦੇ ਅੰਤਰਰਾਸ਼ਟਰੀ ਅਪਰਾਧਿਕ ਗਿਰੋਹਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਅਮਰੀਕੀ ਨਿਆਂ ਵਿਭਾਗ ਅਨੁਸਾਰ ਇਸ ਮੁਹਿੰਮ ਦੌਰਾਨ ਕੁੱਲ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 37 ਮੁਲਜ਼ਮਾਂ ਵਿਰੁੱਧ ਤਿੰਨ ਵੱਖ-ਵੱਖ ਇਲਜ਼ਾਮਨਾਮੇ ਦਾਇਰ ਕੀਤੇ ਗਏ ਹਨ। ਇਸ ਕਾਰਵਾਈ ਦੌਰਾਨ ਕੈਲੀਫੋਰਨੀਆ ਵਿੱਚ ਕਈ ਛਾਪੇ ਵੀ ਮਾਰੇ ਗਏ।ਅਧਿਕਾਰੀਆਂ ਦੇ ਅਨੁਸਾਰ ਜਾਂਚ ਦੌਰਾਨ ਲਗਭਗ 1,000 ਕਿਲੋਗ੍ਰਾਮ ਕੋਕੇਨ, ਕਰੀਬ 1 ਕਿਲੋਗ੍ਰਾਮ ਹੈਰੋਇਨ, ਕਈ ਹਥਿਆਰ ਅਤੇ ਨਕਦੀ ਵੀ ਬਰਾਮਦ ਕੀਤੀ ਗਈ ਹੈ। ਜਾਂਚ ਏਜੰਸੀਆਂ ਦਾ ਦੋਸ਼ ਹੈ ਕਿ ਇਹ ਨੈੱਟਵਰਕ ਨਸ਼ਾ ਤਸਕਰੀ, ਜ਼ਬਰਦਸਤੀ ਵਸੂਲੀ ਨਿਸ਼ਾਨਾ ਬਣਾ ਕੇ ਕੀਤੇ ਹਮਲੇ, ਕਤਲ ਅਤੇ ਹੋਰ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਰਹੇ ਹਨ। ਇਹਨਾਂ ਗ੍ਰਿਫਤਾਰੀ ਦੇ ਤਾਰ ਕੈਨੇਡਾ ਵਿੱਚ 2023 ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚਣ ਨਾਲ ਵੀ ਜੁੜੇ ਹਨ।
Total Views: 31 ,
Real Estate


















