ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਮੁੜ ਕਿਹਾ ਕਿ ਇੱਕ ਵਾਰ ਹਾਈਕਮਾਂਡ ਨੇ ਜੋ ਫੈਸਲਾ ਲੈ ਲਿਆ ਹੈ ਉਸ ਨੂੰ ਬਦਲਿਆ ਨਹੀਂ ਜਾਵੇਗਾ। ਉਹਨਾਂ ਫੇਰਬਦਲ ਕੀਤੇ ਜਾਣ ਦੀ ਸੰਭਾਵਨਾ ’ਚ ਕਿਹਾ ਕਿ ਇਹ ਕੋਈ ਗੁੱਡਾ ਗੁੱਡੀ ਦੀ ਖੇਡ ਹੈ, ਹੁਣ ਕੋਈ ਫੇਰਬਦਲ ਨਹੀਂ ਹੋਵੇਗਾ ।ਉਨ੍ਹਾਂ ਕਿਹਾ ਕਿ ਹਾਈਕਮਾਂਡ ਵੱਲੋਂ ਕੀਤੇ ਫੇਰਬਦਲ ਦਾ ਸਭ ਨੇ ਸਵਾਗਤ ਕੀਤਾ ਹੈ । ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਨਾਲ ਉਨ੍ਹਾਂ ਦੀ ਦੋ ਦਿਨ ਪਹਿਲਾਂ ਗੱਲ ਹੋਈ ਹੈ ਪਰ ਉਹ ਬਾਹਰ ਗਏ ਹੋਏ ਹਨ ।ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਵਿਚਲੇ ਵਿਵਾਦ ਨੂੰ ਲੈ ਕੇ ਪੰਜਾਬ ਇੰਚਾਰਜ ਬਘੇਲ ਨੂੰ ਸੰਕੇਤ ਦਿੱਤੇ ਹਨ ਜਿਸ ਮਗਰੋਂ ਬਘੇਲ ਦਾ ਰੌਂਅ ਸਖਤ ਹੋਇਆ ਹੈ। ਚੰਨੀ ਧੜੇ ਲਈ ਇਹ ਸਪੱਸ਼ਟ ਸੁਨੇਹਾ ਹੈ ਜਿਸ ਨੂੰ ਲੈ ਕੇ ਹੁਣ ਚੰਨੀ ਧੜਾ ਕੀ ਪੈਂਤੜਾ ਲੈਂਦਾ ਹੈ, ਇਹ ਹੁਣ ਦੇਖਣ ਵਾਲੀ ਗੱਲ ਹੋਵੇਗੀ । ਬੀਤੇ ਦਿਨ ਚੰਨੀ ਧੜੇ ਨੇ ਭੁਪੇਸ਼ ਬਘੇਲ ਨੂੰ ਮਿਲਣ ਤੋਂ ਕਿਨਾਰਾ ਕੀਤਾ ਸੀ, ਕਿਉਂਕਿ ਇਸ ਧੜੇ ਦੇ ਆਗੂ ਇਸ ਕਰਕੇ ਵੀ ਬਘੇਲ ਨਾਲ ਨਾਰਾਜ਼ ਹਨ ਕਿ ਬਘੇਲ ਨੇ ਕਦੇ ਵੀ ਉਨ੍ਹਾਂ ਨਾਲ ਗੱਲ ਕਰਨ ਨੂੰ ਪਹਿਲਾਂ ਤਰਜ਼ੀਹ ਨਹੀਂ ਦਿੱਤੀ ਸੀ। ਬੀਤੇ ਦਿਨ ਕਾਂਗਰਸ ਭਵਨ ’ਚ ਬਘੇਲ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਭੁਪੇਸ਼ ਬਘੇਲ ਨੇ ਅਗਾਮੀ ਪੰਜਾਬ ਚੋਣਾਂ ਦੇ ਮੱਦੇਨਜ਼ਰ ਗਠਿਤ ਕੀਤੀਆਂ ਨਵੀਆਂ ਚਾਰ ਕਮੇਟੀਆਂ ਦੇ ਚੇਅਰਮੈਨਾਂ ਨਾਲ ਮੀਟਿੰਗ ਤੈਅ ਕੀਤੀ ਸੀ ਪ੍ਰੰਤੂ ਦੋ ਚੇਅਰਮੈਨ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੀਟਿੰਗ ’ਚ ਸ਼ਾਮਲ ਨਹੀਂ ਹੋਏ ਸਨ।
ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਤਾੜਨਾ
Total Views: 1 ,
Real Estate




















