ਅਮਰੀਕੀ ਜਾਂਚ ਏਜੰਸੀ FBI ਵੱਲੋਂ ਹਾਲ ਹੀ ਵਿੱਚ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਤੋਂ ਬਾਅਦ ਪੰਜਾਬ ਦੇ ਇੱਕ ਪੁਲੀਸ ਅਧਿਕਾਰੀ ਦਾ ਨਾਮ ਵੱਡੇ ਪੱਧਰ ’ਤੇ ਚਰਚਾ ਵਿੱਚ ਆ ਗਿਆ ਹੈ। ਅਮਰੀਕਾ ਦੀ ਪ੍ਰਮੁੱਖ ਜਾਂਚ ਏਜੰਸੀ ਫ਼ੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਵੱਲੋਂ ਪੰਜਾਬ ਪੁਲੀਸ ਦੇ ਇੱਕ ਐੱਸ.ਐੱਚ.ਓ. (SHO) ਖ਼ਿਲਾਫ਼ 4,00,000 ਅਮਰੀਕੀ ਡਾਲਰ (ਲਗਭਗ 3.30 ਕਰੋੜ ਰੁਪਏ) ਦੀ ਫ਼ਿਰੌਤੀ/ਉਗਰਾਹੀ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ।ਗੁਰਿੰਦਰਜੀਤ ਸਿੰਘ ਨਾਗਰਾ ਪੰਜਾਬ ਪੁਲੀਸ ਦਾ ਇੱਕ ਅਧਿਕਾਰੀ ਹੈ ਜੋ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਟਾਂਡਾ ਵਿਖੇ ਬਤੌਰ ਥਾਣਾ ਮੁਖੀ (SHO) ਸੇਵਾਵਾਂ ਨਿਭਾ ਰਿਹਾ ਸੀ।ਐਫ਼.ਬੀ.ਆਈ. (FBI) ਵੱਲੋਂ ਉਸ ਦੇ ਖ਼ਿਲਾਫ਼ ਲਗਪਗ 4 ਲੱਖ ਅਮਰੀਕੀ ਡਾਲਰ, ਜੋ ਕਿ ਭਾਰਤੀ ਕਰੰਸੀ ਅਨੁਸਾਰ ਤਕਰੀਬਨ 3.30 ਕਰੋੜ ਰੁਪਏ ਬਣਦੇ ਹਨ, ਦੀ ਫ਼ਿਰੌਤੀ ਮੰਗਣ ਦੇ ਇਲਜ਼ਾਮ ਹੇਠ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੇ ਜਨਤਕ ਹੋਣ ਤੋਂ ਤੁਰੰਤ ਬਾਅਦ ਪੁਲੀਸ ਵਿਭਾਗ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਨਾਗਰਾ ਨੂੰ ਉਸ ਦੇ ਅਹੁਦੇ ਤੋਂ ਹਟਾ ਕੇ ਪੁਲੀਸ ਲਾਈਨ ਭੇਜ ਦਿੱਤਾ ਹੈ।ਐਫ਼.ਬੀ.ਆਈ. ਵੱਲੋਂ ਲਾਏ ਗਏ ਦੋਸ਼ਾਂ ਅਨੁਸਾਰ, ਇਹ ਪੁਲੀਸ ਅਧਿਕਾਰੀ ਅਮਰੀਕਾ ਵਿੱਚ ਰਹਿ ਰਹੇ ਇੱਕ ਭਾਰਤੀ ਪਰਿਵਾਰ ਨੂੰ ਨਿਸ਼ਾਨਾ ਬਣਾ ਰਿਹਾ ਸੀ। ਉਸ ‘ਤੇ ਇਲਜ਼ਾਮ ਹੈ ਕਿ ਉਹ ਇਸ ਪਰਿਵਾਰ ਨੂੰ ਭਾਰਤ ਵਿੱਚ ਕਤਲ ਦੇ ਇੱਕ ਝੂਠੇ ਮੁਕੱਦਮੇ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਕੇ ਡਰਾ ਰਿਹਾ ਸੀ। ਇਸ ਕਥਿਤ ਝੂਠੇ ਕੇਸ ਨੂੰ ਰਫ਼ਾ-ਦਫ਼ਾ ਕਰਨ ਦੇ ਬਦਲੇ ਵਿੱਚ ਉਹ ਪਰਿਵਾਰ ਤੋਂ ਮੋਟੀ ਰਕਮ ਦੀ ਮੰਗ ਕਰ ਰਿਹਾ ਸੀ। ਅਮਰੀਕੀ ਜਾਂਚ ਏਜੰਸੀ ਨੇ ਇਸ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਆਪਣੇ ਲਾਸ ਏਂਜਲਸ ਵੈੱਬਪੇਜ ‘ਤੇ ਸਾਂਝੀ ਕੀਤੀ ਹੈ ਅਤੇ ਇਸ ਸਬੰਧੀ ਇੱਕ ਵੀਡੀਓ ਬਿਆਨ ਵੀ ਜਾਰੀ ਕੀਤਾ ਹੈ।ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਇਨਕੁਆਰੀ ਨੂੰ ਹੁਸ਼ਿਆਰਪੁਰ ਤੋਂ ਬਾਹਰ ਜਲੰਧਰ ਤਬਦੀਲ ਕਰ ਦਿੱਤਾ ਗਿਆ ਹੈ। ਜਲੰਧਰ ਦੇ ਐੱਸ.ਪੀ. (ਡੀ) ਵਿਨੀਤ ਅਹਿਲਾਵਤ ਨੂੰ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਅਤੇ ਜਲਦ ਤੋਂ ਜਲਦ ਵਿਭਾਗੀ ਰਿਪੋਰਟ ਸੌਂਪਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO
Real Estate




















