ਨਾਭਾ ਜੇਲ੍ਹ ਪ੍ਰਸ਼ਾਸਨ ਨੇ ਖਾਲੜਾ ਕਤਲ ਕੇਸ ਦੇ ਦੋਸ਼ੀ ਸਾਬਕਾ ਡੀ ਐੱਸ ਪੀ ਜਸਪਾਲ ਸਿੰਘ ਦੇ ਦਿੱਤੇ ਪਤੇ ਦੀ ਜਾਂਚ ਕਰਨ ਲਈ ਕਿਹਾ ਸੀ ਪਰ ਪੁਲੀਸ ਨੂੰ ਉਸ ਦਾ ਕੋਈ ਥਹੁ ਪਤਾ ਨਾ ਲੱਗਿਆ। ਜਸਵੰਤ ਸਿੰਘ ਖਾਲੜਾ ਕਤਲ ਦੇ ਦੋਸ਼ ਵਿੱਚ ਸਾਬਕਾ ਡੀ ਐੱਸ ਪੀ ਜਸਪਾਲ ਸਿੰਘ ਨਾਭਾ ਓਪਨ ਜੇਲ੍ਹ ਵਿਚ ਉਮਰ ਕੈਦ ਕਟ ਰਿਹਾ ਸੀ ਅਤੇ ਉਸ ਨੂੰ 2023 ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਨਾਭਾ ਜੇਲ੍ਹ ਪ੍ਰਸ਼ਾਸਨ ਨੇ ਉਸ ਦੇ ਦਿੱਤੇ ਪਤੇ ਦੀ ਤਸਦੀਕ ਕਰਨ ਲਈ ਹੁਸ਼ਿਆਰਪੁਰ ਪੁਲੀਸ ਨੂੰ ਕਿਹਾ ਸੀ ਪਰ ਪੁਲੀਸ ਨੂੰ ਉਸ ਦਾ ਦਿੱਤਾ ਪਤਾ ਨਹੀਂ ਮਿਲਿਆ।ਹੁਸ਼ਿਆਰਪੁਰ ਸਦਰ ਦੇ ਐੱਸ ਐੱਚ ਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਕੀਤੀ ਗਈ ਪੜਤਾਲ ਮੁਤਾਬਕ ਜਸਪਾਲ ਸਿੰਘ ਜਾਂ ਉਸ ਦੇ ਪਰਿਵਾਰ ਦੀ ਦਿੱਤੇ ਗਏ ਪਤੇ ਪਿੰਡ ਮਾਂਝੀ, ਹੁਸ਼ਿਆਰਪੁਰ ਵਿਖੇ ਕਦੇ ਰਿਹਾਇਸ਼ ਰਹਿਣ ਦਾ ਕੋਈ ਸਬੂਤ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਦੇ ਵੀ ਇਸ ਪਤੇ ਦੀ ਤਸਦੀਕ ਕਰਨ ਦੀ ਕੋਈ ਮੰਗ ਨਹੀਂ ਆਈ ਸੀ।
Total Views: 1 ,
Real Estate





















