ਫਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਕਾਇਮ ਰੱਖਣ ਦੀ ਸਿਫਾਰਸ਼ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਬਣਾਈ ਉੱਚ ਪੱਧਰੀ ਕਮੇਟੀ ਨੇ ਔਨਲਾਈਨ ਸਟ੍ਰੀਮਿੰਗ ਪਲੈਟਫਾਰਮਾਂ (ਓ ਟੀ ਟੀ) ’ਤੇ ਫਿਲਮ ਉਪਰ ਲੱਗੀ ਪਾਬੰਦੀ ਰੱਖਣ ਦੀ ਸਿਫਾਰਸ਼ ਕੀਤੀ ਹੈ। ਹਨੀ ਤ੍ਰੇਹਨ ਦੁਆਰਾ ਨਿਰਦੇਸ਼ਿਤ ਫਿਲਮ ‘ਸਤਲੁਜ’ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਹੈ, ਜਿਨ੍ਹਾਂ 1984 ਤੋਂ 1994 ਦਰਮਿਆਨ ਪੰਜਾਬ ਵਿੱਚ ਹਜ਼ਾਰਾਂ ਅਣਪਛਾਤੀਆਂ ਲਾਸ਼ਾਂ ਦੇ ਸਸਕਾਰ ਦੇ ਮਾਮਲੇ ਦੀ ਪੁਣ-ਛਾਣ ਕੀਤੀ ਸੀ ਅਤੇ 1995 ਵਿੱਚ ਪੁਲੀਸ ਹਿਰਾਸਤ ਦੌਰਾਨ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਫਿਲਮ ’ਚ ਖਾਲੜਾ ਦਾ ਕਿਰਦਾਰ ਅਦਾਕਾਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਨਿਭਾਇਆ ਹੈ। ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਫਿਲਮ ਰਿਲੀਜ਼ ਦੇ ਦੋ ਦਿਨਾਂ ਬਾਅਦ ਹੀ ਇਸ ਨੂੰ ਜ਼ੀ5 ਪਲੈਟਫਾਰਮ ਤੋਂ ਹਟਾ ਦਿੱਤਾ ਸੀ, ਜਿਸ ਮਗਰੋਂ ਆਈ ਟੀ ਨਿਯਮ 2021 ਤਹਿਤ ਅੰਤਰ-ਵਿਭਾਗੀ ਕਮੇਟੀ ਬਣਾਈ ਗਈ ਸੀ।
Total Views: 45 ,
Real Estate


















