ਅਤੀਤ ਦੀਆਂ ਘਟਨਾਵਾਂ ਨੂੰ ਮੌਜੂਦਾ ਸਮੇਂ ਵਿੱਚ ਲੋਕਾਂ ’ਚ ਵੰਡੀਆਂ ਪਾਉਣ ਲਈ ਵਰਤਣਾ ਠੀਕ ਨਹੀਂ-ਕੈਪਟਨ ਅਮਰਿੰਦਰ

captਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਤਿਹਾਸ ਤੋਂ ਟਾਲਾ ਨਹੀਂ ਵੱਟਿਆ ਜਾ ਸਕਦਾ ਹੈ ਪਰ ਅਤੀਤ ਦੀਆਂ ਘਟਨਾਵਾਂ ਨੂੰ ਮੌਜੂਦਾ ਸਮੇਂ ਵਿੱਚ ਲੋਕਾਂ ’ਚ ਵੰਡੀਆਂ ਪਾਉਣ ਲਈ ਵਰਤਣਾ ਠੀਕ ਨਹੀਂ ਹੈ। ‘ਦਿ ਟ੍ਰਿਬਿਊਨ’ ਨੂੰ ਦਿੱਤੇ ਇੰਟਰਵਿਊ ’ਚ ਉਨ੍ਹਾਂ ਕਿਹਾ ਕਿ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸੋਸ਼ਲ ਮੀਡੀਆ ’ਤੇ ਮਰੇ ਹੋਏ ਕਲੀਨ-ਸ਼ੇਵ ਵਿਅਕਤੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰ ਕੇ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ ਹਨ।ਫਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਕੈਪਟਨ ਨੇ ਕਿਹਾ ਕਿ ਘਟਨਾਵਾਂ ਨੂੰ ਇਕਪਾਸੜ ਢੰਗ ਨਾਲ ਨਹੀਂ, ਸਗੋਂ ਪੂਰੇ ਪ੍ਰਸੰਗ ’ਚ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਜੇ ਕਰੀਬ 25 ਹਜ਼ਾਰ ਲੋਕ ਮਾਰੇ ਗਏ ਹਨ ਤਾਂ 1,800 ਪੁਲੀਸ ਮੁਲਾਜ਼ਮ ਵੀ ਅਤਿਵਾਦ ਨਾਲ ਲੜਦੇ ਹੋਏ ਸ਼ਹੀਦ ਹੋਏ ਹਨ। ਇਸ ਤੋਂ ਇਲਾਵਾ ਹਜ਼ਾਰਾਂ ਬੇਗੁਨਾਹ ਨਾਗਰਿਕ ਵੀ ਆਪਣੀ ਜਾਨ ਗੁਆ ਬੈਠੇ। ਦੋਵੇਂ ਧਿਰਾਂ ਵੱਲੋਂ ਹੋਈਆਂ ਵਧੀਕੀਆਂ ਦੀ ਸੱਚਾਈ ਸਭ ਦੇ ਸਾਹਮਣੇ ਆਉਣੀ ਚਾਹੀਦੀ ਹੈ।’’ ਉਨ੍ਹਾਂ ਕਿਹਾ ਕਿ ਪਤਾ ਨਹੀਂ ਕਿਸ ਨੇ ਫਿਲਮ ਹਟਵਾਈ ਹੈ।

Total Views: 1 ,
Real Estate