ਹਰੀ ਕੇ ਪੱਤਣ ਹੁਣ ‘ਸ਼ਹੀਦੀ ਪੱਤਣ’ ਵਜੋਂ ਜਾਣਿਆ ਜਾਵੇਗਾ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਹਰੀ ਕੇ ਪੱਤਣ (ਤਰਨਤਾਰਨ) ਵਿਖੇ 90ਵੇਂ ਦੇ ਦਹਾਕੇ ਦੌਰਾਨ ਸਰਕਾਰੀ ਤਸ਼ੱਦਦ ਅਤੇ ਮਨੁੱਖੀ ਹੱਕਾਂ ਦੇ ਘਾਣ ਦਾ ਸ਼ਿਕਾਰ ਹੋ ਕੇ ਦਰਿਆਵਾਂ ਵਿੱਚ ਵਹਾਈਆਂ ਗਈਆਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਕਰਵਾਈ ਗਈ ਵਿਸ਼ੇਸ਼ ਅਰਦਾਸ ਸਭਾ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਭਾਰੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਅਤੇ ਸ਼ਹੀਦ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਸਾਹਿਬ ਨੇ ਜਿੱਥੇ ਉਸ ਵੇਲੇ ਦੀ ਹਕੂਮਤ ਅਤੇ ਪੁਲਿਸ ਦੇ ਜ਼ੁਲਮਾਂ ਦੀ ਦਾਸਤਾਨ ਬਿਆਨ ਕੀਤੀ, ਉੱਥੇ ਹੀ ਕਈ ਅਹਿਮ ਐਲਾਨ ਵੀ ਕੀਤੇ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਵੁਕ ਹੁੰਦਿਆਂ ਐਲਾਨ ਕੀਤਾ ਕਿ ਜਿਸ ਹਰੀ ਕੇ ਪੱਤਣ ਦੇ ਪਾਣੀਆਂ ਵਿੱਚ ਸਾਡੇ ਨਿਰਦੋਸ਼ ਪੁੱਤਾਂ ਨੂੰ ਵਹਾਇਆ ਗਿਆ, ਅੱਜ ਤੋਂ ਬਾਅਦ ਉਸ ਸਥਾਨ ਨੂੰ ‘ਸ਼ਹੀਦੀ ਪੱਤਣ’ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਮੌਕੇ ‘ਤੇ ਮੌਜੂਦ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਦਿੱਤਾ ਕਿ ਸਮੁੱਚੇ ਪੰਥ ਦੇ ਸਹਿਯੋਗ ਨਾਲ ਇਸ ਸਥਾਨ ‘ਤੇ ਸ਼ਹੀਦਾਂ ਦੀ ਯਾਦ ਵਿੱਚ ਇੱਕ ਸ਼ਾਨਦਾਰ ਯਾਦਗਾਰ ਸਥਾਪਿਤ ਕੀਤੀ ਜਾਵੇ, ਕਿਉਂਕਿ ਸ਼ਹੀਦ ਹੀ ਕੌਮ ਦਾ ਅਸਲ ਸਰਮਾਇਆ ਹੁੰਦੇ ਹਨ।

Total Views: 1 ,
Real Estate