14 ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ

ਦੇਸ਼ ਵਿੱਚ ਦੂਜੀ ਵਾਰ ਮਾਨਸੂਨ ਦੇ ਸਰਗਰਮ ਹੋਣ ਨਾਲ, ਉੱਤਰੀ ਭਾਰਤ ਦੇ ਸਾਰੇ 14 ਰਾਜਾਂ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ ਹੈ। ਇਨ੍ਹਾਂ ਰਾਜਾਂ ਵਿੱਚ ਦਿੱਲੀ, ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਸ਼ਾਮਲ ਹਨ।ਸ਼ਨੀਵਾਰ ਨੂੰ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਉੱਤਰਾਖੰਡ ਵਿੱਚ ਦੋ ਪ੍ਰਮੁੱਖ ਤੀਰਥ ਯਾਤਰਾਵਾਂ ਵੀ ਪ੍ਰਭਾਵਿਤ ਹੋਈਆਂ। ਕੇਦਾਰਨਾਥ ਮਾਰਗ ‘ਤੇ ਘੋੜੇ ਅਤੇ ਖੱਚਰਾਂ ਦੀ ਸੇਵਾ ਮੁਅੱਤਲ ਕਰ ਦਿੱਤੀ ਗਈ ਅਤੇ ਕੈਲਾਸ਼-ਮਾਨਸਰੋਵਰ ਦੇ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਵੀ ਰੋਕ ਦਿੱਤਾ ਗਿਆ, ਕਿਉਂਕਿ ਭਾਰਤੀ ਮੌਸਮ ਵਿਭਾਗ (IMD) ਨੇ ਪੂਰੇ ਰਾਜ ਵਿੱਚ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਸੀ।ਇਸ ਦੌਰਾਨ, ਮੌਸਮ ਵਿਭਾਗ ਨੇ ਉੱਤਰੀ ਭਾਰਤ ਵਿੱਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਵਿੱਚ ਹੋਣ ਵਾਲੇ ਬਦਲਾਅ ਦੇ ਮੱਦੇਨਜ਼ਰ ਅਮਰਨਾਥ ਅਤੇ ਵੈਸ਼ਨੋ ਦੇਵੀ ਦੀਆਂ ਯਾਤਰਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ। ਐਤਵਾਰ ਲਈ ਉੱਤਰਾਖੰਡ, ਸਿੱਕਮ ਅਤੇ ਬੰਗਾਲ ਵਿੱਚ ਭਾਰੀ ਮੀਂਹ ਨੂੰ ਲੈ ਕੇ ‘ਰੈੱਡ ਅਲਰਟ’ ਵੀ ਜਾਰੀ ਕੀਤਾ ਗਿਆ ਹੈ।ਰਾਜਸਥਾਨ, ਗੁਜਰਾਤ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਮੀਂਹ ਨਹੀਂ ਪੈ ਰਿਹਾ ਹੈ।

Total Views: 2 ,
Real Estate