15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ

ਫਰਾਂਸ ਦੇ ਸੰਸਦ ਮੈਂਬਰਾਂ ਨੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ’ਤੇ ਰੋਕ ਲਗਾਉਣ ਵਾਲਾ ਇੱਕ ਬਿੱਲ ਪਾਸ ਕਰ ਦਿੱਤਾ ਹੈ। ਬੱਚਿਆਂ ’ਤੇ ਡਿਜੀਟਲ ਸਮੱਗਰੀ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਵਿਸ਼ਵ ਭਰ ਵਿੱਚ ਵਧ ਰਹੀਆਂ ਚਿੰਤਾਵਾਂ ਦਰਮਿਆਨ ਫਰਾਂਸ ਅਜਿਹੇ ਪਲੇਟਫਾਰਮਾਂ ’ਤੇ ਪੂਰਨ ਪਾਬੰਦੀ ਲਗਾਉਣ ਵਾਲਾ ਯੂਰੋਪੀਅਨ ਯੂਨੀਅਨ ਦਾ ਪਹਿਲਾ ਦੇਸ਼ ਬਣ ਗਿਆ ਹੈ। ਸੰਸਦ ਦੇ ਦੋਵਾਂ ਸਦਨਾਂ ਨੇ ਮੰਗਲਵਾਰ ਨੂੰ ਇਸ ਕਦਮ ਦੇ ਹੱਕ ਵਿੱਚ ਵੋਟ ਪਾਈ, ਜੋ ਕਿ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੇ ਦੂਜੇ ਕਾਰਜਕਾਲ ਦਾ ਇੱਕ ਮੁੱਖ ਪਹਿਲਕਦਮੀ ਵਾਲਾ ਪ੍ਰੋਗਰਾਮ ਹੈ।ਬੱਚਿਆਂ ਦੀ ਮਾਨਸਿਕ ਸਿਹਤ ਅਤੇ ਪੜ੍ਹਾਈ ’ਤੇ ਧਿਆਨ ਕੇਂਦਰਿਤ ਕਰਨ ਲਈ ਲਿਆਂਦੇ ਗਏ ਇਸ ਨਵੇਂ ਕਾਨੂੰਨ ਤਹਿਤ ਹਾਈ ਸਕੂਲਾਂ ਵਿੱਚ ਮੋਬਾਈਲ ਫੋਨਾਂ ਦੀ ਵਰਤੋਂ ’ਤੇ ਵੀ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।

Total Views: 47 ,
Real Estate