ਪਿੰਡ ਆਨੰਦਗੜ੍ਹ (ਹੁਸ਼ਿਆਰਪੁਰ ) ਵਿਚ ਮੰਗਲਵਾਰ ਦੇਰ ਸ਼ਾਮ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸਤਪਾਲ ਦਾ ਕੁਝ ਵਿਅਕਤੀਆਂ ਨੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਕਿਸੇ ਰੰਜਿਸ਼ ਨੂੰ ਲੈ ਕੇ ਸਰਪੰਚ ਦੇ ਘਰ ਆਏ। ਪਹਿਲਾਂ ਉਨ੍ਹਾਂ ਸਰਪੰਚ ’ਤੇ ਆਪਣੀ ਗੱਡੀ ਚੜ੍ਹਾ ਦਿੱਤੀ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਥੇ ਮੌਜੂਦ ਸਰਪੰਚ ਦੇ ਲੜਕੇ ਅਤੇ ਹੋਰ ਵਿਅਕਤੀਆਂ ਨੇ ਹਮਲਾਵਰਾਂ ਦਾ ਸਾਹਮਣਾ ਕੀਤਾ ਅਤੇ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਜਦੋਂ ਕਿ ਬਾਕੀ ਉਥੋਂ ਫਰਾਰ ਹੋ ਗਏ।ਸਰਪੰਚ ਦੇ ਪੁੱਤਰ ਰਾਹੁਲ ਨੇ ਦੱਸਿਆ ਕਿ ਜਦੋਂ ਉਹ ਆਪਣੇ ਪਿਤਾ ਨੂੰ ਇਲਾਜ ਲਈ ਗੱਡੀ ਵਿੱਚ ਪਾ ਕੇ ਹਸਪਤਾਲ ਲਿਜਾ ਰਿਹਾ ਸੀ ਤਾਂ ਹਮਲਾਵਰਾਂ ਨੇ ਇੱਕ ਵਾਰ ਫਿਰ ਉਸ ਦਾ ਰਸਤਾ ਰੋਕ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਜਿਵੇਂ ਕਿਵੇਂ ਗੱਡੀ ਥਾਣਾ ਸਦਰ ਲੈ ਗਿਆ। ਉਸ ਨੇ ਦੱਸਿਆ ਕਿ ਥਾਣੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਸੀ। ਰਾਹੁਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਗੁਆਂਢੀ ਪਿੰਡ ਦੇ ਕੁਝ ਨੌਜਵਾਨਾਂ ਦਾ ਝਗੜਾ ਹੋਇਆ ਸੀ ਜਿਸ ਨੂੰ ਉਸ ਦੇ ਪਿਤਾ ਨੇ ਸਮਝੌਤੇ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੀ ਰੰਜਿਸ਼ ਰੱਖਦਿਆਂ ਇੱਕ ਧਿਰ ਨੇ ਉਸ ਦੇ ਪਿਤਾ ’ਤੇ ਹਮਲਾ ਕਰਕੇ ਮੌਤ ਦੇ ਉਤਾਰ ਘਾਟ ਉਤਾਰ ਦਿੱਤਾ। ਡੀਐਸਪੀ ਸਿਟੀ ਕੁਲਭੂਸ਼ਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
‘ਆਪ’ ਦੇ ਮੌਜੂਦਾ ਸਰਪੰਚ ਦਾ ਕਤਲ
Real Estate





















