ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸੂਬੇ ਵਿੱਚ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਹੁਣ ਨਾਬਾਲਗ ਵੱਲੋਂ ਅਪਰਾਧ ਕਰਨ ਦੀ ਸੂਰਤ ਵਿੱਚ ਮਾਪਿਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਮਾਪਿਆਂ ਨੂੰ ਹੀ ਬਣਦਾ ਜੁਰਮਾਨਾ ਜਾਂ ਸਜ਼ਾ ਦਿੱਤੀ ਜਾਵੇਗੀ। ਇਸ ਸਬੰਧੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਨਾਬਾਲਗ ਵੱਲੋਂ ਵਾਹਨ ਚਲਾਉਣ ਸਮੇਂ ਕੀਤੇ ਅਪਰਾਧ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ।ਨਾਬਾਲਗ ਵੱਲੋਂ ਡਰਾਈਵਿੰਗ ਅਪਰਾਧ ਕੀਤੇ ਜਾਣ ਦੀ ਸੂਰਤ ਵਿੱਚ ਮਾਪੇ, ਸਰਪ੍ਰਸਤ ਜਾਂ ਵਾਹਨ ਮਾਲਕਾਂ ਨੂੰ ਸਖ਼ਤੀ ਨਾਲ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸ ਦੌਰਾਨ ਭਾਰੀ ਜੁਰਮਾਨੇ ਲਾਏ ਜਾਣਗੇ ਅਤੇ ਨਿਯਮਾਂ ਅਨੁਸਾਰ ਵਾਹਨ ਦੀ ਰਜਿਸਟਰੇਸ਼ਨ ਤੁਰੰਤ ਰੱਦ ਕੀਤੀ ਜਾਵੇਗੀ।ਇਸ ਤੋਂ ਇਲਾਵਾ ਨਾਬਾਲਗ ਨੂੰ 25 ਸਾਲ ਦੀ ਉਮਰ ਤੱਕ ਡਰਾਈਵਿੰਗ ਲਾਇਸੈਂਸ ਲੈਣ ਲਈ ਅਯੋਗ ਕਰਾਰ ਦਿੱਤਾ ਜਾਵੇਗਾ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਈ-ਚਲਾਨ ਵਿਵਾਦਾਂ ਦੇ ਨਿਬੇੜੇ ਲਈ ਸੂਬੇ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਸੈੱਲ ਸਥਾਪਤ ਕੀਤੇ ਹਨ।ਪ੍ਰਭਾਵਿਤ ਨਾਗਰਿਕਾਂ ਕੋਲ ਹੁਣ ਗਲਤ ਤਰੀਕੇ ਨਾਲ ਜਾਰੀ ਕੀਤੇ ਗਏ ਚਲਾਨ ਨੂੰ ਚੁਣੌਤੀ ਦੇਣ ਲਈ 45 ਦਿਨਾਂ ਦਾ ਸਮਾਂ ਹੈ।ਟਰਾਂਸਪੋਟਰਟ ਮੰਤਰੀ ਨੇ ਸਾਰਿਆਂ ਨੂੰ ਵਾਹਨ ਰਜਿਸਟਰੇਸ਼ਨ ਲਈ ਸਹੀ ਜਾਣਕਾਰੀ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਾਹਨ ਰਜਿਸਟਰੇਸ਼ਨ ਸਮੇਂ ਮਲਕੀਅਤ ਜਾਂ ਪਤੇ ਦੇ ਰਿਕਾਰਡ ਨੂੰ ਅਪਡੇਟ ਕਰਨ ਵਿੱਚ ਅਸਫਲ ਰਹਿਣ ’ਤੇ ਸਖ਼ਤ ਜੁਰਮਾਨਾ ਲਗਾਇਆ ਜਾਵੇਗਾ। ਮੋਟਰ ਵਹੀਕਲ ਐਕਟ ਦੇ ਤਹਿਤ ਵਾਹਨ ਮਾਲਕਾਂ ਲਈ 30 ਦਿਨਾਂ ਦੇ ਅੰਦਰ ਪਤੇ ਵਿੱਚ ਤਬਦੀਲੀ ਬਾਰੇ ਰਜਿਸਟਰਿੰਗ ਅਥਾਰਟੀ ਨੂੰ ਅਪਡੇਟ ਕਰਨਾ ਲਾਜ਼ਮੀ ਹੈ। ਮਲਕੀਅਤ ਦੇ ਤਬਾਦਲੇ ਲਈ ਜੇਕਰ ਤਬਾਦਲਾ ਪੰਜਾਬ ਦੇ ਅੰਦਰ ਹੁੰਦਾ ਹੈ ਤਾਂ 14 ਦਿਨਾਂ ਦੇ ਅੰਦਰ ਅਥਾਰਟੀਆਂ ਨੂੰ ਸੂਚਿਤ ਕਰਨਾ ਲਾਜ਼ਮੀ ਹੈ। ਜੇਕਰ ਇਹ ਸੂਬੇ ਤੋਂ ਬਾਹਰ ਹੈ ਤਾਂ 45 ਦਿਨਾਂ ਦੇ ਅੰਦਰ ਸੂਚਿਤ ਕਰਨਾ ਲਾਜ਼ਮੀ ਹੈ। ਅਜਿਹਾ ਨਾ ਕਰਨ ’ਤੇ ਪਹਿਲੀ ਵਾਰ 500 ਰੁਪਏ ਅਤੇ ਬਾਅਦ ਵਿੱਚ ਹਰੇਕ ਅਪਰਾਧ ਲਈ 1,500 ਰੁਪਏ ਦਾ ਜੁਰਮਾਨਾ ਲਾਇਆ ਜਾਵੇਗਾ।
Punjab :ਟਰਾਂਸਪੋਰਟ ਵਿਭਾਗ ਆਵਾਜਾਈ ਨਿਯਮਾਂ ਦੀ ਪਾਲਣਾ ਲਈ ਸਖ਼ਤ
Total Views: 1 ,
Real Estate





















