26 ਦਿਨਾਂ ਤੋਂ ਬਾਅਦ ਕੇਂਦਰੀ ਮੰਤਰੀ ਜੇ ਪੀ ਨੱਢਾ ਤੇ ਜਤਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਰਕੁੰਨ ਸੋਨਮ ਵਾਂਗਚੁੱਕ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ।ਜਲਵਾਯੂ ਕਾਰਕੁਨ ਅਤੇ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ ਨੇ ਵੀਰਵਾਰ ਨੂੰ ਆਪਣੀ 26 ਦਿਨਾਂ ਤੋਂ ਜਾਰੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ। ਇਹ ਹੜਤਾਲ 28 ਜੂਨ ਨੂੰ ਸ਼ੁਰੂ ਹੋਈ ਸੀ। ਉਨ੍ਹਾਂ ਨੇ ਕੇਂਦਰੀ ਮੰਤਰੀਆਂ ਜੇ ਪੀ ਨੱਡਾ ਅਤੇ ਜਿਤੇਂਦਰ ਸਿੰਘ ਦੀ ਮੌਜੂਦਗੀ ਵਿੱਚ ਮੇਦਾਂਤਾ ਹਸਪਤਾਲ ਵਿੱਚ ਆਪਣਾ ਵਰਤ ਤੋੜਿਆ। ਵਰਤ ਤੋੜਦਿਆਂ ਵਾਂਗਚੁਕ ਨੇ ਕੇਂਦਰ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਚੁੱਕੇ ਗਏ ਅਹਿਮ ਮੁੱਦਿਆਂ ‘ਤੇ ਭਰੋਸਾ ਦਿੱਤਾ ਗਿਆ ਹੈ, ਇਸ ਲਈ ਉਹ ਹੜਤਾਲ ਵਾਪਸ ਲੈ ਰਹੇ ਹਨ।ਵਾਂਗਚੁਕ ਨੇ ਵਿਦਿਆਰਥੀਆਂ ਲਈ ਕੌਕਰੋਚ ਜਨਤਾ ਪਾਰਟੀ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਦੇ ਹਿੱਸੇ ਵਜੋਂ ਭੁੱਖ ਹੜਤਾਲ ਸ਼ੁਰੂ ਕੀਤੀ ਸੀ, ਜਿਸ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਅਤੇ ਧਰਮੇਂਦਰ ਪ੍ਰਧਾਨ ਦੇ ਕੇਂਦਰੀ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ ਸੀ।
26 ਦਿਨਾਂ ਬਾਅਦ ਸੋਨਮ ਵਾਂਗਚੁੱਕ ਨੇ ਆਪਣੀ ਭੁੱਖ ਹੜਤਾਲ ਕੀਤੀ ਖਤਮ
Real Estate





















