ਕੇਂਦਰ ਨਾਲ ਮੀਟਿੰਗ ਤੋਂ ਬਾਅਦ ਵੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਅੜੀ CJP, ਜਾਰੀ ਰਹੇਗਾ ਦੇਸ਼ ਪੱਧਰੀ ਪ੍ਰਦਰਸ਼ਨ

‘ਸੀਜੇਪੀ’ (CJP) ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ।ਕੇਂਦਰੀ ਮੰਤਰੀ ਜੇਪੀ ਨੱਢਾ ਅਤੇ ਜਤਿੰਦਰ ਸਿੰਘ ਨਾਲ ਮੀਟਿੰਗ ਤੋਂ CJP ਦੇ ਪ੍ਰਮੁੱਖ ਆਗੂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਕਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣਾ ਰੁੱਖ ਬਿਲਕੁਲ ਸਾਫ਼ ਕਰ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ CJP ਆਗੂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਕਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਸਰਕਾਰ ਸਾਹਮਣੇ ਪੂਰੀ ਮਜ਼ਬੂਤੀ ਨਾਲ ਇਹ ਮੰਗ ਰੱਖੀ ਹੈ ਕਿ ਦੇਸ਼ ਦੇ ਮੌਜੂਦਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਦਰ ਵਿਦਿਆਰਥੀਆਂ ਅਤੇ ਸਿੱਖਿਆ ਵਿਵਸਥਾ ਨੂੰ ਲੈ ਕੇ ਜੋ ਨਾਜ਼ੁਕ ਮਾਹੌਲ ਬਣ ਚੁੱਕਾ ਹੈ, ਉਸ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਖਿਆ ਮੰਤਰੀ ਨੂੰ ਆਪਣੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।ਦੇਸ਼ ਭਰ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਇਸ ਵੇਲੇ ਭਾਰੀ ਰੋਸ ਹੈ ਅਤੇ ਲਗਾਤਾਰ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਉੱਠ ਰਹੀ ਹੈ। CJP ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਪ੍ਰਦਰਸ਼ਨ ਕੋਈ ਅਸਥਾਈ ਵਿਰੋਧ ਨਹੀਂ ਹੈ। ਜਦੋਂ ਤੱਕ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੁੱਖ ਮੰਗ ਪੂਰੀ ਨਹੀਂ ਕੀਤੀ ਜਾਂਦੀ, ਉਦੋਂ ਤੱਕ ਦੇਸ਼ ਭਰ ਵਿੱਚ ਇਹ ਸ਼ਾਂਤਮਈ ਪ੍ਰਦਰਸ਼ਨ ਅਤੇ ਰੋਸ ਧਰਨੇ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Total Views: 4 ,
Real Estate