ਰਵਨੀਤ ਬਿੱਟੂ ਦਾ ਕੇਂਦਰੀ ਰਾਜ ਮੰਤਰੀ ਅਹੁਦਾ ਗਿਆ ! ਅਸਤੀਫ਼ਾ ਮਨਜ਼ੂਰ

ਭਾਰਤ ਸਰਕਾਰ ‘ਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਕੇਂਦਰੀ ਮੰਤਰੀ ਮੰਡਲ ਤੋਂ ਬਿੱਟੂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਵੀ ਕਰ ਲਿਆ ਹੈ। ਰਵਨੀਤ ਸਿੰਘ ਬਿੱਟੂ ਨੇ ਆਪਣਾ ਅਸਤੀਫ਼ਾ ਪ੍ਰਧਾਨ ਮੰਤਰੀ ਨੂੰ ਸੌਂਪਿਆ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇਸ ਨੂੰ ਪ੍ਰਵਾਨ ਕਰਦਿਆਂ ਅਗਲੇਰੀ ਕਾਰਵਾਈ ਲਈ ਰਾਸ਼ਟਰਪਤੀ ਕੋਲ ਭੇਜ ਦਿੱਤਾ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ 2024 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਨੇ ਲੋਕ ਸਭਾ ਚੋਣ ਲੜੀ ਸੀ ਪਰ ਉਹ ਜਿੱਤ ਨਹੀਂ ਸਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਂਗਰਸ ਨੇਤਾ ਕੇ.ਸੀ. ਵੇਣੂਗੋਪਾਲ ਵੱਲੋਂ ਖਾਲੀ ਕੀਤੀ ਗਈ ਸੀਟ ਦੇ ਬਾਕੀ ਬਚੇ ਕਾਰਜਕਾਲ ਲਈ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਸੀ ਜੋ ਹੁਣ ਖਤਮ ਹੋ ਗਿਆ ਹੈ।

Real Estate