Canada ‘ਚ ਵਰਕ ਪਰਮਿਟ ਰੱਦ ਹੋਣ ਮਗਰੋਂ ਭਾਰਤੀ ਵਿਦਿਆਰਥੀ ਭੁੱਖ ਹੜਤਾਲ ‘ਤੇ ਬੈਠੇ

ਕੈਲਗਰੀ ਵਿੱਚ Portage College ਅਤੇ Canadian Institute of Osteopathic Therapy ਦੇ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਨੌਜਵਾਨ ਹਨ, ਆਪਣੇ ਭਵਿੱਖ ਨੂੰ ਲੈ ਕੇ ਡੂੰਘੇ ਸੰਕਟ ਵਿੱਚ ਫਸ ਗਏ ਹਨ। ਧਰਨਾ ਦੇ ਰਹੇ ਵਿਦਿਆਰਥੀਆਂ ਨੇ ਹੁਣ 24 ਘੰਟੇ ਦਾ ਲਗਾਤਾਰ ਮੋਰਚਾ ਲਗਾ ਦਿੱਤਾ ਹੈ, ਜਦਕਿ 5 ਤੋਂ 6 ਭਾਰਤੀ ਵਿਦਿਆਰਥੀਆਂ ਨੇ ਅਧਿਕਾਰੀਆਂ ਦਾ ਧਿਆਨ ਖਿੱਚਣ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। IRCC ਨੇ ਇਹ ਕਹਿ ਕੇ ਹਜ਼ਾਰਾਂ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਖਾਰਜ ਕਰ ਦਿੱਤੀਆਂ ਹਨ ਕਿ, ਉਨ੍ਹਾਂ ਦੁਆਰਾ ਕੀਤਾ ਗਿਆ ਕੋਰਸ ਵਰਕ ਪਰਮਿਟ ਲਈ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦਾ। ਅਧਿਕਾਰੀਆਂ ਮੁਤਾਬਕ ਇਹ ‘ਨਾਨ-ਕ੍ਰੈਡਿਟ’ ਪ੍ਰੋਗਰਾਮ ਹਨ ਅਤੇ ਅਜਿਹੇ ਪ੍ਰੋਗਰਾਮਾਂ ਦੇ ਆਧਾਰ ‘ਤੇ ਵਰਕ ਪਰਮਿਟ ਨਹੀਂ ਦਿੱਤਾ ਜਾ ਸਕਦਾ।ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੇ ਦੋ ਸਾਲ ਪਹਿਲਾਂ ਇਸ ਸੰਸਥਾ ਅਤੇ ਕੋਰਸ ਵਿੱਚ ਦਾਖਲਾ ਲਿਆ ਸੀ, ਉਸ ਸਮੇਂ ਇਹ ਕਾਲਜ ਅਤੇ ਕੋਰਸ ਦੋਵੇਂ ਹੀ ਵਰਕ ਪਰਮਿਟ ਦੀ Eligibility List ਵਿੱਚ ਸ਼ਾਮਲ ਸਨ।

Total Views: 2 ,
Real Estate