ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗੱਸਤ ਤੋਂ ਸੱਦਣ ਲਈ ਅਪਣੀ ਪ੍ਰਵਾਨਗੀ ਦੇ ਦਿਤੀ ਹੈ। 10 ਅਗੱਸਤ ਤੱਕ ਚੱਲਣ ਵਾਲੇ ਇਸ ਸੈਸ਼ਨ ਬਾਰੇ ਵਿਧਾਨ ਸਭਾ ਸਕੱਤਰੇਤ ਨੇ ਵੀ ਨੋਟੀਫ਼ਿਕੇਸ਼ਨ ਜਾਰੀ ਕਰਨ ਬਾਅਦ ਇਸ ਦਾ ਪ੍ਰੋਗਰਾਮ ਜਾਰੀ ਕਰ ਦਿਤਾ ਹੈ। ਪਿਛਲੇ ਦਿਨੀ ਪੰਜਾਬ ਕੈਬਨਿਟ ਦੀ ਮੀਟਿੰਗ ’ਚ ਸੈਸ਼ਲ ਸੱਦਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਬਾਅਦ ਅਗਲੀ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਗਿਆ ਸੀ।ਵਿਧਾਨ ਸਭਾ ਸਕੱਤਰੇਤ ਵਲੋਂ ਜਾਰੀ ਪ੍ਰੋਗਰਾਮ ਮੁਤਾਬਕ ਇਸ ਸੈਸ਼ਨ ਦੀਆਂ 6 ਬੈਠਗਾਂ ਹੋਣਗੀਆਂ ਅਤੇ ਦਰਮਿਆਨ ਦੋ ਛੁੱਟੀਆਂ ਹੋਣਗੀਆਂ। ਜਾਰੀ ਪ੍ਰੋਗਰਾਮ ਮੁਤਾਬਕ ਸੈਸ਼ਨ ਸੋਮਵਾਰ 3 ਅਗਸਤ ਸਵੇਰੇ 11 ਵਜੇ ਸ਼ੁਰੂ ਹੋਵੇਗਾ।
Total Views: 2 ,
Real Estate
















