ਰਾਸ਼ਟਰਪਤੀ ਵੱਲੋਂ Dharmendra Pradhan ਦਾ ਅਸਤੀਫ਼ਾ ਮਨਜ਼ੂਰ

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਮਨਜ਼ੂਰ ਕਰ ਲਿਆ ਹੈ। ਇਹ ਅਸਤੀਫਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ਨਾਲ ਮਨਜ਼ੂਰ ਕੀਤਾ ਗਿਆ।ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਇਸ ਦੀ ਰਸਮੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ। ਇਸ ਤੋਂ ਬਾਅਦ ਕੇਂਦਰੀ ਨਵਿਆਉਣਯੋਗ ਊਰਜਾ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਅੱਜ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ’ਤੇ ਭਾਰਤ ਦੇ ਸੰਵਿਧਾਨ ਦੀ ਧਾਰਾ 75 ਦੇ ਧਾਰਾ (2) ਤਹਿਤ ਧਰਮੇਂਦਰ ਪ੍ਰਧਾਨ ਦਾ ਕੇਂਦਰੀ ਮੰਤਰੀ ਪਰਿਸ਼ਦ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ’ਤੇ ਕੈਬਨਿਟ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਉਨ੍ਹਾਂ ਦੇ ਮੌਜੂਦਾ ਮਹਿਕਮੇ ਤੋਂ ਇਲਾਵਾ ਸਿੱਖਿਆ ਮੰਤਰਾਲੇ ਦਾ ਕਾਰਜਭਾਰ ਵੀ ਸੌਂਪਣ ਦੀ ਹਦਾਇਤ ਕੀਤੀ ਹੈ।

Total Views: 3 ,
Real Estate