ਅੱਜ ਪੰਜਾਬ ਬੰਦ

FILE

ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਭਾਈਚਾਰੇ ਨੇ ਇੱਕ ਵਾਰ ਫਿਰ ਅੱਜ (30 ਜੁਲਾਈ) ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ। ਭਾਈਚਾਰੇ ਨੇ ਬਜ਼ਾਰਾਂ, ਸਕੂਲਾਂ, ਕਾਲਜਾਂ, ਮਾਲਾਂ ਅਤੇ ਹੋਰ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਹੈ।ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਫਾਜ਼ਿਲਕਾ, ਕਪੂਰਥਲਾ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ ਅਤੇ ਗੁਰਦਾਸਪੁਰ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਇਸ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ। ਹਾਲਾਂਕਿ, ਜਲੰਧਰ ਵਿੱਚ ਬੰਦ ਨਹੀਂ ਹੋਵੇਗਾ; ਉੱਥੇ ਸਿਰਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਆਗੂਆਂ ਦਾ ਦਾਅਵਾ ਹੈ ਕਿ ਇਸ ਕਾਰਵਾਈ ਦੌਰਾਨ ਕਈ ਸਫਾਈ ਕਰਮਚਾਰੀ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੇ ਸਿਰ ‘ਤੇ ਸੱਟਾਂ ਲੱਗੀਆਂ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਦੋਸ਼ ਲਾਇਆ ਕਿ ਮਹਿਲਾ ਸਫਾਈ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ ਗਈ। ਉਨ੍ਹਾਂ ਨੇ ਬਰਨਾਲਾ ਦੇ ਡੀ.ਐਸ.ਪੀ. (DSP) ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।

Total Views: 2 ,
Real Estate