ਪੰਜਾਬ ਅਤੇ ਚੰਡੀਗੜ੍ਹ ਲਈ 31 ਜੁਲਾਈ ਤੋਂ 3 ਅਗਸਤ ਤੱਕ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਅਤੇ ਚੰਡੀਗੜ੍ਹ ਲਈ 31 ਜੁਲਾਈ ਤੋਂ 3 ਅਗਸਤ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਲਈ ਵੀ ਮੀਂਹ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ।ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ ਫਰੀਦਕੋਟ ਵਿੱਚ ਦਰਜ ਕੀਤਾ ਗਿਆ। ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਮੱਧ ਪ੍ਰਦੇਸ਼ ਅਤੇ ਵਿਦਰਭ ਦੇ ਉੱਪਰ ਬਣਿਆ ਘੱਟ ਦਬਾਅ ਵਾਲਾ ਖੇਤਰ (ਡਿਪਰੈਸ਼ਨ) ਇਸ ਸਮੇਂ ਮਹਾਰਾਸ਼ਟਰ, ਗੁਜਰਾਤ ਅਤੇ ਰਾਜਸਥਾਨ ਵਿੱਚ ਮੀਂਹ ਲਿਆ ਰਿਹਾ ਹੈ।

Total Views: 30 ,
Real Estate