ਪੰਜਾਬ ਵਿੱਚ ਹੁਣ ‘ਬੈਚਲਰ ਆਫ ਐਜੂਕੇਸ਼ਨ’ (ਬੀ ਐੱਡ) ਕੋਰਸ ਲਈ ਕਤਾਰਾਂ ਨਹੀਂ ਲੱਗਦੀਆਂ। ਬੀ ਐੱਡ ਦਾ ਕੋਰਸ ਹੁਣ ਨੌਜਵਾਨਾਂ ਦੀ ਪਹਿਲੀ ਪਸੰਦ ਨਹੀਂ ਰਿਹਾ। ਇੰਨਾ ਜ਼ਰੂਰ ਹੈ ਕਿ ਇਸ ਕੋਰਸ ’ਚ ਕੁੜੀਆਂ ਨੇ ਝੰਡੀ ਲੈ ਲਈ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਅੱਜ ਸਮੁੱਚੇ ਪੰਜਾਬ ਦੇ ਕਾਲਜਾਂ ਲਈ ਬੀ ਐੱਡ ਦਾਖ਼ਲਾ ਪ੍ਰੀਖਿਆ ਲਈ, ਜਿਸ ’ਚ ਕਰੀਬ 17,500 ਵਿਦਿਆਰਥੀ ਬੈਠੇ, ਜਿਸ ਵਿੱਚ 85 ਫ਼ੀਸਦੀ ਲੜਕੀਆਂ ਸਨ। ਪੰਜਾਬ ਭਰ ਦੇ ਕਾਲਜਾਂ ’ਚ ਬੀ ਐੱਡ ਦੀਆਂ ਸੀਟਾਂ ਦਾ ਅੰਕੜਾ 21,125 ਹੈ।ਇਸ ਦਾਖ਼ਲਾ ਪ੍ਰੀਖਿਆ ਲਈ ਕੁੱਲ 21,000 ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ ਜਿਨ੍ਹਾਂ ’ਚੋਂ 17,984 ਵਿਦਿਆਰਥੀਆਂ ਨੂੰ ਰੋਲ ਨੰਬਰ ਜਾਰੀ ਕੀਤੇ ਗਏ ਸਨ। ਕਰੀਬ 3,016 ਵਿਦਿਆਰਥੀਆਂ ’ਚੋਂ ਬਹੁਤਿਆਂ ਨੇ ਫੀਸ ਹੀ ਨਹੀਂ ਭਰੀ ਸੀ ਜਾਂ ਫਿਰ ਇੱਕ ਵਿਦਿਆਰਥੀ ਨੇ ਇੱਕ ਤੋਂ ਜ਼ਿਆਦਾ ਵਾਰ ਅਪਲਾਈ ਕੀਤਾ ਹੋਇਆ ਸੀ। ਪੰਜਾਬ ਦੇ 16 ਸ਼ਹਿਰਾਂ ਦੇ 55 ਪ੍ਰੀਖਿਆ ਕੇਂਦਰਾਂ ’ਚ ਹੋਈ ਦਾਖ਼ਲਾ ਪ੍ਰੀਖਿਆ ’ਚ 17,500 ਵਿਦਿਆਰਥੀ ਬੈਠੇ। ਪੰਜਾਬ ’ਚ ਇਸ ਵੇਲੇ ਦੋ ਸੌ ਕਾਲਜ ਬੀ ਐੱਡ ਕਰਾ ਰਹੇ ਹਨ ਜਿਨ੍ਹਾਂ ’ਚ ਹੁਣ ਸੀਟਾਂ ਖ਼ਾਲੀ ਰਹਿ ਜਾਂਦੀਆਂ ਹਨ।
ਪੰਜਾਬ ’ਚ ਬੀ ਐੱਡ ਲਈ ਟੁੱਟਿਆ ਮੋਹ,21,125 ਸੀਟਾਂ ਲਈ ਦਾਖ਼ਲਾ ਪ੍ਰੀਖਿਆ ’ਚ 17,500 ਵਿਦਿਆਰਥੀ ਬੈਠੇ
Total Views: 4 ,
Real Estate





















