ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦੋਂ ਕਿ ਸੂਬੇ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਅਧਿਆਪਕਾਂ, ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਵੱਡੀ ਗਿਣਤੀ ’ਚ ਖ਼ਾਲੀ ਹਨ।ਪੰਜਾਬ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ 2424 ਅਸਾਮੀਆਂ ਖ਼ਾਲੀ ਹਨ। ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਪ੍ਰੋਫੈਸਰਾਂ ਤੇ ਸਹਾਇਕ ਪ੍ਰੋਫੈਸਰਾਂ ਦੀਆਂ ਕੁੱਲ 5686 ਮਨਜ਼ੂਰਸ਼ੂਦਾ ਅਸਾਮੀਆਂ ਹਨ, ਜਿਸ ਵਿੱਚੋਂ 3262 ਭਰੀਆਂ ਹੋਈਆਂ ਹਨ, ਜਦੋਂ ਕਿ ਬਾਕੀਆਂ ’ਤੇ ਲੋੜ ਅਨੁਸਾਰ ਭਰਤੀ ਕੀਤੀ ਜਾ ਰਹੀ ਹੈ।ਕਾਲਾ ਢਿੱਲੋਂ ਨੇ ਸਵਾਲ ਕੀਤਾ ਕਿ ਕਾਲਜਾਂ ਵਿੱਚ ਗੈਸਟ ਫੈਲਕਟੀ ਦੇ ਅਧਿਆਪਕਾਂ ਨੰ ਪੱਕਾ ਕਰਨ ਬਾਰੇ ਸਰਕਾਰ ਦੀ ਕੋਈ ਤਜਵੀਜ਼ ਹੈ ਤਾਂ ਉਸ ਦੇ ਜਵਾਬ ਵਿੱਚ ਉੱਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਅਜਿਹੀ ਕੋਈ ਤਜਵੀਜ਼ ਨਹੀਂ ਹੈ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਬਿਲਡਿੰਗ ਮਟੀਰੀਅਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਰਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਕਈ ਥਾਵਾਂ ’ਤੇ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਪੱਧਰ ’ਤੇ ਨਵੀਂਆਂ ਕੀਮਤਾਂ ਤੈਅ ਕਰ ਲਈਆਂ ਹਨ, ਜਦੋਂ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਲੋਕ ਨਿਰਮਾਣ ਵਿਭਾਗ ਨਾਲ ਸਾਂਝੇ ਤੌਰ ’ਤੇ ਨਵੀਆਂ ਦਰਾਂ ਦਾ ਐਲਾਨ ਕੀਤਾ ਜਾਵੇਗਾ।
ਪੰਜਾਬ ’ਚ ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ 2424 ਅਸਾਮੀਆਂ ਖ਼ਾਲੀ
Total Views: 1 ,
Real Estate



















