ਹਾਈਕੋਰਟ ਨੇ ਤਹਿਲਕਾ ਮੈਗਜ਼ੀਨ ਦੇ ਸੰਸਥਾਪਕ ਤਰੁਣ ਤੇਜਪਾਲ ਨੂੰ ਦੋਸ਼ੀ ਠਹਿਰਾਇਆ

2013 ਦੇ ਬਹੁਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬੰਬਈ ਹਾਈ ਕੋਰਟ ਦੀ ਗੋਆ ਬੈਂਚ ਨੇ ਤਹਲਕਾ ਮੈਗਜ਼ੀਨ ਦੇ ਸੰਸਥਾਪਕ ਅਤੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ ਦੋਸ਼ੀ ਕਰਾਰ ਦਿੰਦਿਆਂ ਗੋਆ ਸੈਸ਼ਨ ਅਦਾਲਤ ਵੱਲੋਂ 2021 ਵਿੱਚ ਦਿੱਤੇ ਬਰੀ ਕਰਨ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਸਜ਼ਾ ਦੀ ਮਿਆਦ ਬਾਰੇ ਅਦਾਲਤ ਵੱਲੋਂ ਵੱਖਰਾ ਹੁਕਮ ਸੁਣਾਇਆ ਜਾਣਾ ਹੈ।ਮਾਮਲਾ ਨਵੰਬਰ 2013 ਦਾ ਹੈ, ਜਦੋਂ ਇੱਕ ਮਹਿਲਾ ਪੱਤਰਕਾਰ ਨੇ ਦੋਸ਼ ਲਗਾਇਆ ਸੀ ਕਿ ਤਰੁਣ ਤੇਜਪਾਲ ਨੇ ਗੋਆ ਦੇ ਇੱਕ ਹੋਟਲ ਦੀ ਲਿਫ਼ਟ ਵਿੱਚ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ। ਇਸ ਤੋਂ ਬਾਅਦ ਤੇਜਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਖ਼ਿਲਾਫ਼ ਬਲਾਤਕਾਰ, ਜਿਨਸੀ ਉਤ-ਪੀੜਨ ਅਤੇ ਗਲਤ ਤਰੀਕੇ ਨਾਲ ਬੰਦੀ ਬਣਾਉਣ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

Total Views: 2 ,
Real Estate