ਗਨੀਵ ਕੌਰ ਨੇ ਵਿਧਾਨ ਸਭਾ ਸਪੀਕਰ ਕੋਲ ਵਿੱਤ ਮੰਤਰੀ ਚੀਮਾ ਖ਼ਿਲਾਫ਼ ਨੋਟਿਸ ਦਾਇਰ ਕੀਤਾ

ਵਿਧਾਨ ਸਭਾ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੋਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਦਾਇਰ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਅਗਸਤ 2026 ਨੂੰ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਕਾਲ ਤਖ਼ਤ ਦੇ ਲਿਖਤੀ ਹੁਕਮਾਂ ਬਾਰੇ ਤੱਥਾਂ ਦੇ ਉਲਟ ਬਿਆਨ ਦੇ ਕੇ ਸਦਨ ਨੂੰ ਜਾਣਬੁਝ ਕੇ ਗੁਮਰਾਹ ਕੀਤਾ ਅਤੇ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਕੀਤੀ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੇ ਸਦਨ ਵਿੱਚ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਕਿ ਅਕਾਲ ਤਖ਼ਤ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ’ ਸਬੰਧੀ ਵਿਧਾਨ ਸਭਾ ਅੰਦਰ ਚਰਚਾ ਨਾ ਕਰਨ ਲਈ ਕਿਹਾ ਸੀ ਅਤੇ ਅਕਾਲੀ ਦਲ ਨੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।

Real Estate