ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅਣਮਿਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਸਦਨ ਦੇ ਅੰਦਰ ਅਤੇ ਬਾਹਰ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ। ਵਿਰੋਧੀ ਧਿਰ ਕਾਂਗਰਸ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਇੱਕੋ ਦਿਨ ’ਚ 8 ਬਿੱਲ ਪੇਸ਼ ਕਰਨ, ਬਾਹਰੀ ਸੂਬਿਆਂ ਦੇ ਉਮੀਦਵਾਰਾਂ ਨੂੰ ਨੌਕਰੀਆਂ ਦੇਣ ਅਤੇ ਓ.ਪੀ.ਐੱਸ. ਵਰਗੇ ਵਾਅਦੇ ਪੂਰੇ ਨਾ ਕਰਨ ’ਤੇ ਸਰਕਾਰ ਨੂੰ ਘੇਰਿਆ ਗਿਆ।ਇਸ ਦੇ ਜਵਾਬ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀ ਭਰਤੀ ’ਚ 237 ਵਿੱਚੋਂ ਸਿਰਫ਼ 13 ਉਮੀਦਵਾਰ ਹੀ ਹਰਿਆਣਾ ਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 51.30 ਲੱਖ ਪਰਿਵਾਰ ਰਜਿਸਟਰਡ ਹੋ ਚੁੱਕੇ ਹਨ ਅਤੇ 1009.35 ਕਰੋੜ ਰੁਪਏ ਦੇ ਇਲਾਜ ਨੂੰ ਮਨਜ਼ੂਰੀ ਦਿੱਤੀ ਗਈ ਹੈ।

Total Views: 1 ,
Real Estate