ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਬੰਗਾਲ ਕ੍ਰਿਕਟ ਐਸੋਸੀਏਸ਼ਨ (CAB) ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਪੁਲੀਸ ਕੋਲ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਵਿੱਚ ਕਈ ਧਮਕੀ ਭਰੇ ਪੱਤਰ ਮਿਲੇ ਹਨ।ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਪੱਤਰ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਤਨੀ ਡੋਨਾ ਗਾਂਗੁਲੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੌਰਵ ਗਾਂਗੁਲੀ ਦੇ ਦਫ਼ਤਰ ਨੂੰ ਇਕ ਹੋਰ ਧਮਕੀ ਭਰਿਆ ਨਵਾਂ ਪੱਤਰ ਮਿਲਣ ਤੋਂ ਬਾਅਦ, ਉਨ੍ਹਾਂ ਨੇ ਦੱਖਣੀ ਕੋਲਕਾਤਾ ਦੇ ਠਾਕੁਰਪੁਕੁਰ ਪੁਲੀਸ ਸਟੇਸ਼ਨ ਵਿੱਚ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।ਪੁਲੀਸ ਸ਼ਿਕਾਇਤ ਮੁਤਾਬਕ, ਬੀ.ਸੀ.ਸੀ.ਆਈ. (BCCI) ਦੇ ਸਾਬਕਾ ਪ੍ਰਧਾਨ ਦੇ ਨਾਮ ਉੱਤੇ ਪਿਛਲੇ ਛੇ ਮਹੀਨਿਆਂ ਤੋਂ ਪੱਤਰ ਆ ਰਹੇ ਸਨ ਪਰ ਸ਼ੁਰੂ ਵਿੱਚ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਉਨ੍ਹਾਂ ਦੇ ਦਫ਼ਤਰ ਨੂੰ ਦੋ ਨਵੇਂ ਪੱਤਰ ਮਿਲੇ, ਜਿਨ੍ਹਾਂ ਵਿੱਚ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਜਾਨੋਂ ਮਾਰਨ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਸਪੱਸ਼ਟ ਧਮਕੀਆਂ ਦਿੱਤੀਆਂ ਗਈਆਂ ਸਨ।
ਸੌਰਵ ਗਾਂਗੁਲੀ ਅਤੇ ਪਤਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ
Total Views: 2 ,
Real Estate





















