ਫੁਕੇਟ ਤੋਂ ਦਿੱਲੀ ਆਉਣ ਵਾਲੀ ਏਅਰ ਇੰਡੀਆ ਦੀ ਫਲਾਈਟ AI2379 ਦੇ ਮੁੱਖ ਪਾਇਲਟ ਦੀ ਲੈਬਾਰਟਰੀ ਟੈਸਟ ਰਿਪੋਰਟ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੀ ਪੁਸ਼ਟੀ ਹੋ ਗਈ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ 4 ਅਗਸਤ ਨੂੰ ਏਅਰ ਇੰਡੀਆ ਦਾ ਜਹਾਜ਼ ਅਚਾਨਕ ਲਗਪਗ 300 ਫੁੱਟ ਹੇਠਾਂ ਡਿੱਗ ਕੇ ਸੰਤੁਲਿਤ ਹੋ ਗਿਆ ਜਿਸ ਕਾਰਨ 17 ਯਾਤਰੀ ਅਤੇ ਅਮਲੇ ਦੇ ਮੈਂਬਰ ਜ਼ਖਮੀ ਹੋ ਗਏ ਸਨ।ਇਸ ਮਾਮਲੇ ਨੂੰ ਲੈ ਕੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਏਅਰ ਇੰਡੀਆ ਦੇ ਸੀਈਓ ਕੈਂਪਬੈਲ ਵਿਲਸਨ ਨਾਲ ਮੁਲਾਕਾਤ ਕੀਤੀ ਅਤੇ ਇਸ ਘਟਨਾ ਬਾਰੇ ਜਾਣਕਾਰੀ ਮੰਗੀ। ਇਸ ਤੋਂ ਬਾਅਦ ਕੇਂਦਰੀ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਦੇ ਮਾਮਲੇ ਵਿਚ ਕੋਈ ਲਾਪ੍ਰਵਾਹੀ ਨਹੀਂ ਵਰਤੀ ਜਾਵੇਗੀ ਤੇ ਦੋਸ਼ੀ ਪਾਏ ਜਾਣ ’ਤੇ ਕਾਰਵਾਈ ਕੀਤੀ ਜਾਵੇਗੀ।ਸੂਤਰਾਂ ਮੁਤਾਬਕ ਘਟਨਾ ਤੋਂ ਬਾਅਦ ਦੋਵਾਂ ਪਾਇਲਟਾਂ ਦਾ ਲਾਜ਼ਮੀ ਨਸ਼ੀਲੇ ਪਦਾਰਥਾਂ ਦਾ ਟੈਸਟ ਕੀਤਾ ਗਿਆ ਸੀ। ਸਹਾਇਕ ਪਾਇਲਟ ਦੀ ਰਿਪੋਰਟ ਵਿੱਚ ਕੋਈ ਸਮੱਸਿਆ ਨਹੀਂ ਆਈ ਪਰ ਮੁੱਖ ਪਾਇਲਟ ਦੀ ਸ਼ੁਰੂਆਤੀ ਰਿਪੋਰਟ ਸ਼ੱਕੀ ਪਾਈ ਗਈ ਜਿਸ ਨੂੰ ਬਾਅਦ ਵਿੱਚ ਪੁਸ਼ਟੀ ਲਈ ਇੱਕ ਵਿਸ਼ੇਸ਼ ਪ੍ਰਯੋਗਸ਼ਾਲਾ ਵਿੱਚ ਭੇਜਿਆ ਗਿਆ ਸੀ ਅਤੇ ਹੁਣ ਉਹ ਪਾਜ਼ੇਟਿਵ ਆਈ ਹੈ।ਜਾਂਚ ਪੂਰੀ ਹੋਣ ਤੱਕ ਦੋਵਾਂ ਪਾਇਲਟਾਂ ਨੂੰ ਉਡਾਣ ਭਰਨ ਤੋਂ ਹਟਾ ਦਿੱਤਾ ਗਿਆ ਹੈ। ਸਰਕਾਰ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਜੇਕਰ ਜਾਂਚ ਵਿੱਚ ਨਸ਼ੇ ਦੀ ਦੁਰਵਰਤੋਂ ਦੀ ਗੱਲ ਸਾਹਮਣੇ ਆਉਂਦੀ ਹੈ ਤਾਂ ਮੌਜੂਦਾ ਨਿਯਮਾਂ ਦੀ ਸਮੀਖਿਆ ਕੀਤੀ ਜਾ ਸਕਦੀ ਹੈ। ਮੰਤਰੀ ਨੇ ਵਿਲਸਨ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਮੰਤਰਾਲੇ ਨੇ ਇਹ ਮੀਟਿੰਗ ਏਅਰ ਇੰਡੀਆ ਦੇ ਮੁਲਾਂਕਣ ਅਤੇ ਏਅਰਲਾਈਨ ਵੱਲੋਂ ਚੁੱਕੇ ਜਾ ਰਹੇ ਕਦਮਾਂ ਨੂੰ ਸਮਝਣ ਲਈ ਕੀਤੀ ਹੈ। ਮੰਤਰੀ ਨੇ ਸਪਸ਼ਟ ਕੀਤਾ ਕਿ ਹਵਾਬਾਜ਼ੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਆਪਣੀ ਰਸਮੀ ਜਾਂਚ ਜਾਰੀ ਰੱਖੇਗੀ ਅਤੇ ਮੰਤਰਾਲਾ ਅੰਤਿਮ ਰਿਪੋਰਟ ਦਾ ਇੰਤਜ਼ਾਰ ਕਰੇਗਾ।
Air India Phuket Flight: ਪਾਇਲਟ ਨੇ ਨਸ਼ਾ ਕੀਤਾ ਹੋਇਆ ਸੀ
Total Views: 1 ,
Real Estate






















