BJP ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ- ਭਾਜਪਾ ਪ੍ਰਧਾਨ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਤੋਂ ਬਾਅਦ ਭਾਜਪਾ-ਅਕਾਲੀ ਦਲ ਗੱਠਜੋੜ ਦੀ ਚਰਚਾ ’ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਰੇਕਾਂ ਲਾ ਦਿੱਤੀਆਂ ਹਨ। ਮੰਗਲਵਾਰ ਨੂੰ ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ ਉੱਤੇ ਇਕੱਲਿਆਂ ਚੋਣ ਲੜੇਗੀ। ਪਾਰਟੀ ਵਿੱਚ ਟਕਸਾਲੀ ਵਰਕਰਾਂ ਦੀ ਨਾਰਾਜ਼ਗੀ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ ਅਤੇ ਪਾਰਟੀ ਦੇ ਸਾਰੇ ਸੀਨੀਅਰ ਅਤੇ ਨੌਜਵਾਨ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ, ਪਾਰਟੀ ਸਾਰਿਆਂ ਨੂੰ ਰਾਜ਼ੀ ਕਰ ਲਵੇਗੀ।ਸ੍ਰੀ ਢਿੱਲੋਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਦਿੱਲੀ ਦੇ ਜੰਤਰ ਮੰਤਰ ’ਤੇ ਭਾਜਪਾ ਵਿਰੁੱਧ ਚੱਲ ਰਹੇ ਅੰਦੋਲਨ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ, ਪਰ ਝਾਰਖੰਡ ਵਿੱਚ ਵਿਦਿਆਰਥੀਆਂ ਦੇ ਮੁੱਦੇ ’ਤੇ ਕੁਝ ਬੋਲਣ ਲਈ ਤਿਆਰ ਨਹੀਂ। ਪੰਜਾਬ ’ਚ 6 ਪੇਪਰ ਲੀਕ ਹੋਏ ਸਨ ਪਰ ਕਾਂਗਰਸ ਅਤੇ ‘ਆਪ’ ਨੇ ਕੁਝ ਨਹੀਂ ਬੋਲਿਆ। ਇਸੇ ਤਰ੍ਹਾਂ ਪੰਜਾਬ ਵਿੱਚ ਸੰਘਰਸ਼ ਕਰ ਰਹੇ ਕਾਮਿਆਂ ’ਤੇ ਲਾਠੀਚਾਰਜ ਕੀਤਾ ਗਿਆ। ਉੱਥੇ ਵੀ ਕਾਂਗਰਸ ਨੇ ਚੁੱਪ ਧਾਰੀ ਰੱਖੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਅਤੇ ‘ਆਪ’ ਭਾਜਪਾ ਸ਼ਾਸਤ ਸੂਬਿਆਂ ਵਿੱਚ ਜਾਣ-ਬੁੱਝ ਕੇ ਹੰਗਾਮਾ ਕਰਵਾ ਰਹੀਆਂ ਹਨ।

Real Estate