ਅੱਜ ਸਵੇਰੇ ਲੱਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 5.53 ਦਰਜ ਕੀਤੀ ਗਈ। ਇਹ ਝਟਕੇ ਸਵੇਰੇ 6:05 ਵਜੇ ਲੇਹ ਵਿੱਚ ਮਹਿਸੂਸ ਕੀਤੇ ਗਏ ਅਤੇ ਇਸ ਦੀ ਡੂੰਘਾਈ 10 ਕਿਲੋਮੀਟਰ ਦਰਜ ਕੀਤੀ ਗਈ। ਇਸ ਘਟਨਾ ਕਾਰਨ ਦਹਿਸ਼ਤ ਫੈਲ ਗਈ ਅਤੇ ਲੋਕ ਹਫੜਾ-ਦਫੜੀ ਦੇ ਮਾਹੌਲ ਵਿੱਚ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।ਭੂਚਾਲ ਉਦੋਂ ਆਇਆ ਜਦੋਂ ਲੋਕ ਸੁੱਤੇ ਪਏ ਸਨ। ਝਟਕਿਆਂ ਕਾਰਨ ਵਸਨੀਕਾਂ ਡਰ ਗਏ। ਹਾਲਾਂਕਿ, ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।
Real Estate






















