ਤਿਹਾੜ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਉਲੀਕੇ ਗਏ ਪ੍ਰੋਗਰਾਮ ਨੂੰ ਲੈ ਕੇ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸਿੱਖ ਸੰਗਤ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਮਾਰਚ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਕ ਕਾਰਵਾਈ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਪਿਛਲੇ ਚਾਰ ਸਾਲਾਂ ਤੋਂ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ 2026 ਨੂੰ ਪ੍ਰੋਗਰਾਮ ਉਲੀਕਿਆ ਗਿਆ ਹੈ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਮਾਰਚ ਦੌਰਾਨ ਕੋਈ ਗਲਤ ਅਨਸਰ ਦਾਖ਼ਲ ਹੋ ਕੇ ਮਾਹੌਲ ਖ਼ਰਾਬ ਨਾ ਕਰ ਸਕੇ, ਇਸ ਲਈ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਖ਼ਾਸ ਤੌਰ ’ਤੇ ਸਿੱਖ ਨੌਜਵਾਨਾਂ ਨੂੰ ਮੋਰਚੇ ਦੇ ਵਲੰਟੀਅਰ ਬਣ ਕੇ ਅਨੁਸ਼ਾਸਨ ਕਾਇਮ ਰੱਖਣ ਅਤੇ ਕਿਸੇ ਵੀ ਵਿਅਕਤੀ ਨੂੰ ਹਿੰਸਕ ਕਾਰਵਾਈ ਕਰਨ ਤੋਂ ਰੋਕਣ ਦੀ ਅਪੀਲ ਕੀਤੀ।ਭਾਈ ਹਵਾਰਾ ਨੇ ਮੋਰਚੇ ਦੇ ਆਗੂਆਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਨੌਜਵਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਦਿਸ਼ਾ-ਨਿਰਦੇਸ਼ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੋਰਚਾ ਗੁਰੂ ਸਾਹਿਬ ਦੀ ਕਿਰਪਾ ਨਾਲ ਆਪਣੇ ਟੀਚੇ ਵੱਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਮੋਰਚੇ ਦੇ ਆਗੂਆਂ ਵੱਲੋਂ ਦਿੱਤੇ ਜਾਣ ਵਾਲੇ ਨਿਰਦੇਸ਼ਾਂ ਨੂੰ ਸਿਰ ਮੱਥੇ ਪ੍ਰਵਾਨ ਕਰਕੇ ਅਮਲ ਕਰਨ ਲਈ ਕਿਹਾ।
ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤੀ ਵੀਡੀਓ
Total Views: 2 ,
Real Estate






















