ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ ਫੋਰਸ (RAF) ਵਿੱਚ ਇੱਕ ਨਵਾਂ ਮੀਲਪੱਥਰ ਸਥਾਪਤ ਕੀਤਾ ਹੈ। ਉਹ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਆਰ.ਏ.ਐੱਫ. ਵਿੱਚ ਲੜਾਕੂ ਪਾਇਲਟ ਵਜੋਂ ਯੋਗਤਾ ਹਾਸਲ ਕਰਨ ਵਾਲੇ ਪਹਿਲੇ ਸਿੱਖ ਅਧਿਕਾਰੀ ਬਣ ਗਏ ਹਨ। ਰਾਇਲ ਏਅਰ ਫੋਰਸ ਅਨੁਸਾਰ ਦੂਜੀ ਆਲਮੀ ਜੰਗ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਸਿੱਖ ਅਧਿਕਾਰੀ ਨੇ ਲੜਾਕੂ ਸਕੁਐਡਰਨ ਤੋਂ ਵਿੰਗਾਂ ਲਈ ਯੋਗਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਨੇ ਉੱਤਰੀ ਵੇਲਜ਼ ਸਥਿਤ ‘RAF ਵੈਲੀ’ ਵਿਖੇ ਕਰਵਾਏ ਫਾਸਟ ਜੈੱਟ ਪਾਇਲਟ ਗ੍ਰੈਜੂਏਸ਼ਨ ਸਮਾਰੋਹ ਦੌਰਾਨ ਆਪਣੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਕੀਤੀ।
Total Views: 22 ,
Real Estate
















