ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵੱਡਾ ਫੇਰਬਦਲ ਕਰਦਿਆਂ ਰਾਜਸਥਾਨ ਦੇ ਆਗੂ ਸਤੀਸ਼ ਪੂਨੀਆ ਨੂੰ ਪੰਜਾਬ ਦਾ ਭਾਜਪਾ ਇੰਚਾਰਜ ਨਿਯੁਕਤ ਕੀਤਾ ਹੈ। ਉਹ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਪਰਦੇ ਪਿੱਛੇ ਰਹਿ ਕੇ ਪੰਜਾਬ ਭਾਜਪਾ ਦਾ ਕੰਮ ਦੇਖ ਰਹੇ ਸਨ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਸਨ, ਜਿਨ੍ਹਾਂ ਦੀ 12 ਜੂਨ 2025 ਨੂੰ ਏਅਰ ਇੰਡੀਆ ਦੀ ਉਡਾਣ ਦੇ ਹਾਦਸਾਗ੍ਰਸਤ ਹੋਣ ਕਾਰਨ ਮੌਤ ਹੋ ਗਈ ਸੀ। ਕਰੀਬ ਇੱਕ ਸਾਲ ਤੋਂ ਵੱਧ ਸਮੇਂ ਤੋਂ ਇਹ ਅਹੁਦਾ ਖ਼ਾਲੀ ਪਿਆ ਸੀ।ਸਤੀਸ਼ ਪੂਨੀਆ ਨੂੰ ਕੁਝ ਮਹੀਨੇ ਪਹਿਲਾਂ ਪੰਜਾਬ ਭਾਜਪਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਦਾ ਕੰਮ ਸੌਂਪਿਆ ਗਿਆ ਸੀ। ਪੂਨੀਆ ਇਸ ਸਮੇਂ ਹਰਿਆਣਾ ਭਾਜਪਾ ਦਾ ਵੀ ਕੰਮ ਦੇਖ ਰਹੇ ਹਨ। ਰਾਜਸਥਾਨ ਭਾਜਪਾ ਦੇ ਸਾਬਕਾ ਪ੍ਰਧਾਨ ਪੂਨੀਆ ਪੰਜਾਬ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲ ਕੇ ਕੰਮ ਕਰਨਗੇ, ਜਿਨ੍ਹਾਂ ਨੂੰ ਓ.ਬੀ.ਸੀ. ਭਾਈਚਾਰੇ ਨਾਲ ਤਾਲਮੇਲ ਵਧਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
Real Estate





















