ਅਮਰੀਕਾ ਵਿੱਚ ਵੀ ਭਾਰਤ ਵਰਗੀ ਚੋਣ ਪ੍ਰਣਾਲੀ ਹੋਵੇ-ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੇਸ਼ ਵਿੱਚ ‘ਸੇਵ ਅਮੈਰਿਕਾ ਐਕਟ’ (SAVE America Act – Safeguard American Voter Eligibility) ਨੂੰ ਲਾਗੂ ਕਰਨ ਦੀ ਆਪਣੀ ਮੰਗ ਨੂੰ ਮੁੜ ਦੁਹਰਾਉਂਦਿਆਂ ਭਾਰਤ ਦੀ ਚੋਣ ਪ੍ਰਣਾਲੀ ਅਤੇ ਵੋਟਰ ਪਛਾਣ ਨਿਯਮਾਂ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ (Truth Social) ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਟਰੰਪ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਇੱਕ ਕਥਿਤ ਬਿਆਨ ਦਾ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਨੇ ਅਮਰੀਕਾ ’ਚ ਬਿਨਾਂ ਫੋਟੋ ਆਈਡੀ ਦੇ ਵੋਟਾਂ ਪੈਣ ’ਤੇ ਹੈਰਾਨੀ ਜਤਾਈ ਸੀ।ਟਰੰਪ ਨੇ ਲਿਖਿਆ, “ਇਸੇ ਮਹੀਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸਾਡੇ ਪ੍ਰਸ਼ਾਸਨ ਨੂੰ ਪੁੱਛਿਆ ਸੀ ਕਿ ਅਮਰੀਕਾ ਵਿੱਚ ਬਿਨਾਂ ਕਿਸੇ ਫੋਟੋ ਪਛਾਣ ਪੱਤਰ (Photo ID) ਦੇ ਚੋਣਾਂ ਕਿਵੇਂ ਹੋ ਸਕਦੀਆਂ ਹਨ?” ਭਾਰਤ ਦੀਆਂ ਪਿਛਲੀਆਂ ਆਮ ਚੋਣਾਂ ਦਾ ਹਵਾਲਾ ਦਿੰਦਿਆਂ ਟਰੰਪ ਨੇ ਕਿਹਾ ਕਿ ਉੱਥੇ 64.6 ਕਰੋੜ ਵੋਟਰਾਂ ਨੇ ਵੋਟ ਪਾਈ, ਜਿਨ੍ਹਾਂ ਵਿੱਚੋਂ 1 ਫੀਸਦੀ ਤੋਂ ਵੀ ਘੱਟ ਲੋਕਾਂ ਨੇ ਡਾਕ (ਮੇਲ-ਇਨ) ਰਾਹੀਂ ਵੋਟਿੰਗ ਕੀਤੀ ਅਤੇ ਹਰ ਇੱਕ ਵੋਟਰ ਕੋਲ ਵੈਧ ਫੋਟੋ ਆਈਡੀ ਕਾਰਡ ਸੀ। ਉਨ੍ਹਾਂ ਅਮਰੀਕੀ ਸੰਸਦ (ਕਾਂਗਰਸ) ਨੂੰ ਅਪੀਲ ਕੀਤੀ ਕਿ ‘ਸੇਵ ਅਮੈਰਿਕਾ ਐਕਟ’ ਨੂੰ ਤੁਰੰਤ ਪਾਸ ਕੀਤਾ ਜਾਵੇ।

Real Estate