ਬਰਨਾਲਾ: ਜਬਰ-ਜ਼ਨਾਹ ਮਾਮਲੇ ’ਚ ਇਨਸਾਫ਼ ਨਾ ਮਿਲਣ ’ਤੇ 3 ਕੁੜੀਆਂ ਟੈਂਕੀ ’ਤੇ ਚੜ੍ਹੀਆਂ

ਬਰਨਾਲਾ ’ਚ ਐੱਸ.ਐੱਸ.ਪੀ. ਦਫ਼ਤਰ ਦੇ ਨੇੜੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਤਿੰਨ ਪੀੜਤ ਲੜਕੀਆਂ ਇਨਸਾਫ਼ ਦੀ ਮੰਗ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਈਆਂ। ਲੜਕੀਆਂ ਨੇ ਤਿੰਨ ਨੌਜਵਾਨਾਂ ‘ਤੇ ਜਬਰ-ਜ਼ਨਾਹ ਅਤੇ ਸਰੀਰਕ ਸ਼ੋਸ਼ਣ (ਸੈਕਸੁਅਲ ਹਰਾਸਮੈਂਟ) ਦੇ ਗੰਭੀਰ ਦੋਸ਼ ਲਗਾਏ ਹਨ। ਲੜਕੀਆਂ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਨੂੰ ਇਨਸਾਫ ਨਹੀਂ ਮਿਲਿਆ ਤਾਂ ਉਹ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣਗੀਆਂ।ਐਸ.ਐਚ. ਓ. ਨੇ ਕਿਹਾ ਕਿ ਤਿੰਨੋ ਲੜਕੀਆਂ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਜਲਦੀ ਉਨ੍ਹਾਂ ਤਿੰਨੋਂ ਲੜਕੀਆਂ ਨੂੰ ਪਾਣੀ ਦੀ ਟੈਂਕੀ ਤੋਂ ਹੇਠਾਂ ਉਤਾਰ ਲਿਆ ਜਾਵੇਗਾ। ਪੀੜਤ ਲੜਕੀਆਂ ਅਨੁਸਾਰ ਇਸ ਸਬੰਧੀ ਉਨ੍ਹਾਂ ਵੱਲੋਂ ਪਹਿਲਾਂ ਡੀ.ਐੱਸ.ਪੀ. ਅਤੇ ਐੱਸ.ਐੱਸ.ਪੀ. ਦਫ਼ਤਰ ਵਿੱਚ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਪ੍ਰਸ਼ਾਸਨ ਦੇ ਢਿੱਲੇ ਰਵੱਈਏ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ।ਟੈਂਕੀ ‘ਤੇ ਚੜ੍ਹੀਆਂ ਲੜਕੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਦੋਸ਼ੀਆਂ ਖ਼ਿਲਾਫ਼ ਠੋਸ ਕਾਰਵਾਈ ਨਹੀਂ ਹੁੰਦੀ ਅਤੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਹੇਠਾਂ ਨਹੀਂ ਉਤਰਨਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਖੁਦਕੁਸ਼ੀ ਵਰਗਾ ਖ਼ਤਰਨਾਕ ਕਦਮ ਚੁੱਕਣ ਲਈ ਮਜ਼ਬੂਰ ਹੋਣਗੀਆਂ।

Real Estate