ਹਾਲੇ ਬੰਦ ਰਹੇਗਾ ਕਰਤਾਰਪੁਰ ਸਾਹਿਬ ਲਾਂਘਾ

ਵਿਦੇਸ਼ ਮੰਤਰਾਲੇ ਨੇ ਇਕ ਵਾਰ ਦੁਹਰਾਇਆ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਧਾਰਮਕ ਯਾਤਰਾਵਾਂ ਦੁਵੱਲੇ ਸਮਝੌਤਿਆਂ ਅਧੀਨ ਕੀਤੀਆਂ ਜਾਂਦੀਆਂ ਹਨ, ਪਰ ਮੌਜੂਦਾ ਸੁਰੱਖਿਆ ਸਥਿਤੀ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ’ਤੇ ਸੇਵਾਵਾਂ ਮੁਅੱਤਲ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਹ ਟਿੱਪਣੀਆਂ ਸ਼ਰਧਾਲੂ ਵੀਜ਼ਿਆਂ ਦੀ ਗਿਣਤੀ ਵਧਾਉਣ ਅਤੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀਆਂ ਮੰਗਾਂ ਬਾਰੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕੀਤੀਆਂ। ਜੈਸਵਾਲ ਨੇ ਕਿਹਾ, ‘‘ਅਸੀਂ ਤੁਹਾਡੇ ਦੁਆਰਾ ਜ਼ਿਕਰ ਕੀਤੀ ਗਈ ਮੀਟਿੰਗ ਬਾਰੇ ਕੁਝ ਰਿਪੋਰਟਾਂ ਵੀ ਦੇਖੀਆਂ ਹਨ।ਜਿਵੇਂ ਕਿ ਤੁਸੀਂ ਜਾਣਦੇ ਹੋ, ਹਰ ਸਾਲ ਦੋਵਾਂ ਦੇਸ਼ਾਂ ਵਿਚਕਾਰ ਦੁਵੱਲਾ ਸਮਝੌਤਾ ਹੁੰਦਾ ਹੈ ਜਿਸ ਤਹਿਤ ਸਾਡੇ ਸਿੱਖ ਜਥੇ ਪਾਕਿਸਤਾਨ ਵਿਚ ਧਾਰਮਕ ਸਥਾਨਾਂ ਦੇ ਦਰਸ਼ਨ ਕਰਦੇ ਹਨ।’’ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਗਠਨਾਂ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ’ਤੇ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਮੰਗ ਬਾਰੇ, ਜੈਸਵਾਲ ਨੇ ਕਿਹਾ ਕਿ ਮੌਜੂਦਾ ਸੁਰੱਖਿਆ ਸਥਿਤੀ ਕਾਰਨ ਕਾਰੀਡੋਰ ਬੰਦ ਹੈ। ਉਨ੍ਹਾਂ ਕਿਹਾ, ‘‘ਅਸੀਂ ਹਾਲ ਹੀ ਵਿਚ ਕਰਤਾਰਪੁਰ ਲਾਂਘੇ ਦੇ ਮੁੱਦੇ ’ਤੇ ਸੰਸਦ ਵਿਚ ਇਕ ਸਵਾਲ ਦਾ ਜਵਾਬ ਵੀ ਦਿਤਾ ਹੈ।’’

Real Estate