ਕੌਮੀ ਇਨਸਾਫ਼ ਮੋਰਚੇ ਨੇ ਬੰਦ ਲਈ ਪੰਜਾਬੀਆਂ ਤੋਂ ਸਹਿਯੋਗ ਮੰਗਿਆ, 21 ਨੂੰ ਪੰਜਾਬ ਬੰਦ ਸੱਦਾ

ਕੌਮੀ ਇਨਸਾਫ਼ ਮੋਰਚੇ ਨੇ 15 ਅਗਸਤ ਨੂੰ ਚੰਡੀਗੜ੍ਹ ਵੱਲ ਕੂਚ ਕਰ ਰਹੀ ਸੰਗਤ ’ਤੇ ਅਥਰੂ ਗੈਸ ਦੇ ਗੋਲੇ ਵਰ੍ਹਾਉਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਖ਼ਿਲਾਫ਼ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪੰਜਾਬੀਆਂ ਨੂੰ ਅਪੀਲ ਕੀਤੀ ਹੈ।ਮੋਰਚਾ ਸਥਾਨ ’ਤੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਮੋਰਚੇ ਦੇ ਕਨਵੀਨਰ ਗੁਰਚਰਨ ਸਿੰਘ ਹਵਾਰਾ, ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ, ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਗੁਰਿੰਦਰ ਸਿੰਘ ਭੰਗੂ ਅਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਬੰਦ ਪੂਰਨ ਤੌਰ ’ਤੇ ਸ਼ਾਂਤਮਈ ਰਹੇਗਾ। 21 ਅਗਸਤ ਨੂੰ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਆਵਾਜਾਈ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਮੋਰਚੇ ਨਾਲ ਜੁੜੀਆਂ ਸਮਾਜਿਕ, ਧਾਰਮਿਕ, ਰਾਜਨੀਤਿਕ, ਨਿਹੰਗ, ਪੰਥਕ ਜਥੇਬੰਦੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਹੋਰ ਪੰਥਕ ਧਿਰਾਂ ਪੰਜਾਬੀਆਂ ਦਾ ਸਾਥ ਲੈ ਕੇ ਆਪਸੀ ਸਹਿਮਤੀ ਨਾਲ ਇਸ ਬੰਦ ਨੂੰ ਸਫ਼ਲ ਬਣਾਉਣ।

Real Estate