ਚੰਡੀਗੜ੍ਹ ਦੇ ਸੈਕਟਰ-43 ਬੱਸ ਅੱਡੇ ਨੇੜੇ ਮਿਲਿਆ IED

ਚੰਡੀਗੜ੍ਹ ਦੇ ਸੈਕਟਰ-43 ਬੱਸ ਅੱਡੇ ਦੇ ਪਿੱਛੇ ਸਥਿਤ ਜੰਗਲਾਤੀ ਇਲਾਕੇ ਵਿੱਚੋਂ ਇੱਕ IED ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। IED ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਇਲਾਕੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ।ਜਾਣਕਾਰੀ ਅਨੁਸਾਰ, ਪੁਲਿਸ ਨੇ ਮਾਮਲੇ ਵਿੱਚ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।ਪੁਲਿਸ ਵੱਲੋਂ ਇਸ ਸਬੰਧੀ ਅਜੇ ਕੋਈ ਵਿਸਥਾਰਤ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। IED ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਸੈਕਟਰ-43 ਬੱਸ ਅੱਡੇ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਆਉਣ-ਜਾਣ ਵਾਲੇ ਲੋਕਾਂ ਅਤੇ ਵਾਹਨਾਂ ’ਤੇ ਵੀ ਨਿਗਰਾਨੀ ਵਧਾਈ ਜਾ ਰਹੀ ਹੈ।

Real Estate