ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਮੁੱਖ ਮਸਲਿਆਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਸਮੇਤ ਪੰਜਾਬ ਦੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਆਗੂਆਂ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਆਉਣ ਵਾਲੀ 27 ਅਗਸਤ ਨੂੰ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਪੂਰਨ ਤੌਰ ‘ਤੇ ਸਫਲ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। 27 ਅਗਸਤ ਦੇ ‘ਪੰਜਾਬ ਬੰਦ’ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਇਸ ਦਿਨ ਪੂਰੇ ਪੰਜਾਬ ਦੇ ਸਰਕਾਰੀ ਅਦਾਰਿਆਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਹੇਗਾ। ਸਕੂਲਾਂ, ਕਾਲਜਾਂ, ਬਿਜਲੀ ਵਿਭਾਗ, ਐਸ.ਡੀ.ਐਮ. ਦਫ਼ਤਰਾਂ, ਤਹਿਸੀਲਾਂ, ਮਾਲ ਵਿਭਾਗ ਅਤੇ ਹੋਰ ਪ੍ਰਸ਼ਾਸਨਿਕ ਦਫ਼ਤਰਾਂ ਦੇ ਸਮੁੱਚੇ ਕੱਚੇ ਅਤੇ ਪੱਕੇ ਮੁਲਾਜ਼ਮ ਹੜਤਾਲ ਵਿੱਚ ਸ਼ਾਮਲ ਹੋਣਗੇ। ਜਥੇਬੰਦੀਆਂ ਨੇ ਸਮੂਹ ਸਰਕਾਰੀ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਸ ਹੜਤਾਲ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।
27 ਅਗਸਤ ਨੂੰ ਫਿਰ ‘ਪੰਜਾਬ ਬੰਦ’ !
Real Estate



















