ਅਮਰੀਕੀ ਸਰਕਾਰ 2 ਲੱਖ ਤੱਕ ਵਿਦੇਸ਼ੀ ਨਾਗਰਿਕਾਂ ਦੇ ਬਿਜ਼ਨਸ ਅਤੇ ਟੂਰਿਸਟ ਵੀਜ਼ੇ ਰੱਦ ਕਰਨ ਦੀ ਤਿਆਰੀ ਕਰ ਰਹੀ ਹੈ। ਜੇਕਰ ਇਹ ਕਦਮ ਲਾਗੂ ਹੁੰਦਾ ਹੈ, ਤਾਂ ਇਹ ਅਮਰੀਕੀ ਇਤਿਹਾਸ ਵਿੱਚ ਇੱਕੋ ਸਮੇਂ ਸਭ ਤੋਂ ਵੱਡੀ ਗਿਣਤੀ ਵਿੱਚ ਵੀਜ਼ੇ ਰੱਦ ਕਰਨ ਦੀ ਕਾਰਵਾਈ ਹੋਵੇਗੀ। ਅਮਰੀਕੀ ਵਿਦੇਸ਼ ਵਿਭਾਗ ਆਉਣ ਵਾਲੇ ਹਫ਼ਤਿਆਂ ਵਿੱਚ B1 ਅਤੇ B2 ਵੀਜ਼ੇ ਰੱਦ ਕਰਨ ਦਾ ਐਲਾਨ ਕਰ ਸਕਦਾ ਹੈ। ਇਹ ਵੀਜ਼ੇ 2016 ਤੋਂ 2026 ਦੇ ਵਿਚਕਾਰ ਜਾਰੀ ਕੀਤੇ ਗਏ ਸਨ ਅਤੇ ਇਹ ਕਾਰਵਾਈ ਉਨ੍ਹਾਂ ਲੋਕਾਂ ‘ਤੇ ਹੋਵੇਗੀ ਜਿਨ੍ਹਾਂ ਨੇ ਅਮਰੀਕਾ ਵਿੱਚ ਸ਼ਰਨ ਲਈ ਅਰਜ਼ੀ ਦਿੱਤੀ ਹੈ ਜਾਂ ਦੇ ਰਹੇ ਹਨ।ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗੌਟ ਨੇ ਕਿਹਾ ਕਿ ਅਜਿਹੇ ਲੋਕ ਅਮਰੀਕਾ ਵਿੱਚ ਘੱਟ ਸਮੇਂ ਲਈ ਆਉਣ ਵਾਲੇ ਸੈਲਾਨੀ ਜਾਂ ਕਾਰੋਬਾਰੀ ਵਜੋਂ ਦਾਖਲ ਹੋਏ ਸਨ, ਪਰ ਬਾਅਦ ਵਿੱਚ ਪੱਕੇ ਤੌਰ ‘ਤੇ ਰਹਿਣ ਲਈ ਸ਼ਰਨ ਦੀ ਅਰਜ਼ੀ ਦੇ ਦਿੱਤੀ। ਵੀਜ਼ਾ ਰੱਦ ਹੋਣ ਦਾ ਮਤਲਬ ਇਹ ਨਹੀਂ ਕਿ ਉਨ੍ਹਾਂ ਨੂੰ ਤੁਰੰਤ ਅਮਰੀਕਾ ਤੋਂ ਬਾਹਰ ਕੱਢ ਦਿੱਤਾ ਜਾਵੇਗਾ।
Real Estate


















