ਡੇਰਾ ਸਿਰਸਾ ਮੁਖੀ ਨੂੰ ਬਾਰ-ਬਾਰ ਮਿਲ ਰਹੀ ਪੈਰੋਲ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਅਣਦੇਖੀ ‘ਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਡੂੰਘੀ ਚਿੰਤਾ ਅਤੇ ਰੋਸ ਪ੍ਰਗਟਾਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਦੋਸ਼ ਲਾਇਆ ਕਿ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਸ਼ਰੇਆਮ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ।ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਵਾਲ ਕੀਤਾ ਕਿ ਜੇਕਰ ਸੰਗੀਨ ਅਪਰਾਧਾਂ ਦੇ ਦੋਸ਼ੀ ਸਿਰਸਾ ਡੇਰਾ ਮੁਖੀ ਨੂੰ 17-17 ਵਾਰ ਪੈਰੋਲ ਦੇ ਕੇ ਜੇਲ੍ਹ ਤੋਂ ਬਾਹਰ ਭੇਜਿਆ ਜਾ ਸਕਦਾ ਹੈ, ਤਾਂ 35-35 ਸਾਲਾਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਪੈਰੋਲ ਤੱਕ ਕਿਉਂ ਨਹੀਂ ਦਿੱਤੀ ਜਾ ਰਹੀ?
Real Estate

















