ਪੰਚਾਇਤ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮਤਾ ਪਾਸ

ਹਲਕਾ ਲੰਬੀ ਦੇ ਪਿੰਡ ਕਬਰਵਾਲਾ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਫੜੇ ਗਏ ਮੁਲਜ਼ਮਾਂ ਦੀ ਜ਼ਮਾਨਤ ਦੇਣ ਵਾਲੇ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕਰਨ ਦਾ ਫ਼ੈਸਲਾ ਕੀਤਾ ਹੈ। ਪਿੰਡ ਵਾਸੀਆਂ ਨੇ ਗੁਰਦੁਆਰੇ ਤੋਂ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ।ਇਹ ਫ਼ੈਸਲਾ ਲਾਗੂ ਕਰਨ ਅਤੇ ਨਸ਼ਾ ਪੀੜਤਾਂ ਦੀ ਮਦਦ ਲਈ ਵਿਸ਼ੇਸ਼ ਕਮੇਟੀ ਵੀ ਬਣਾਈ ਗਈ ਹੈ। ਪਿੰਡ ਦੇ ਸਾਬਕਾ ਸਰਪੰਚ ਸਵਰਨ ਸਿੰਘ ਬੱਲ ਨੇ ਦੱਸਿਆ ਕਿ ਉਨ੍ਹਾਂ ਨੇ ਕਥਿਤ ਨਸ਼ਾ ਪੀੜਤਾਂ ਦੀ ਸੂਚੀ ਤਿਆਰ ਕੀਤੀ ਹੈ। ਕਮੇਟੀ ਮੈਂਬਰ ਇਨ੍ਹਾਂ ਨੌਜਵਾਨਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

Real Estate