ਨੇਪਾਲ ਵਿੱਚ ਬੁੱਧਵਾਰ ਨੂੰ ਆਏ ਭਿਆਨਕ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 392 ਹੋ ਗਈ ਹੈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਵੀਰਵਾਰ ਨੂੰ ਦੱਸਿਆ ਕਿ ਬਚਾਅ ਟੀਮਾਂ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚੋਂ ਹੋਰ ਲਾਸ਼ਾਂ ਬਰਾਮਦ ਕੀਤੀਆਂ ਹਨ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।ਤਿੱਬਤ ਤੋਂ ਅਚਾਨਕ ਆਏ ਭਿਆਨਕ ਹੜ੍ਹਾਂ ਨੇ ਬੁੱਧਵਾਰ ਨੂੰ ਮੱਧ ਨੇਪਾਲ ਦੇ ਕਈ ਕਸਬਿਆਂ ਅਤੇ ਪਿੰਡਾਂ ਵਿੱਚ ਭਾਰੀ ਤਬਾਹੀ ਮਚਾਈ। ਹੜ੍ਹ ਦੇ ਤੇਜ਼ ਵਹਾਅ ਵਿੱਚ ਮਹੱਤਵਪੂਰਨ ਪੁਲ ਰੁੜ੍ਹ ਗਏ ਅਤੇ ਲਗਪਗ ਇੱਕ ਦਰਜਨ ਪਣ-ਬਿਜਲੀ ਪ੍ਰਾਜੈਕਟ ਠੱਪ ਹੋ ਗਏ। ਹੜ੍ਹਾਂ ਦਾ ਪਾਣੀ ਕਈ ਜ਼ਿਲ੍ਹਿਆਂ ਵਿੱਚ ਫੈਲ ਗਿਆ।
Real Estate





















