ਨੇਪਾਲ ਦੇ ਹੜ੍ਹ ਵਿੱਚ ਤਰਨ ਤਾਰਨ ਦਾ ਨੌਜਵਾਨ ਦੋ ਰਿਸ਼ਤੇਦਾਰਾਂ ਸਮੇਤ ਲਾਪਤਾ

ਨੇਪਾਲ ਵਿੱਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਹੜ੍ਹ ਆਇਆ ਜਿਸ ਵਿੱਚ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਰੱਤੋ ਕੇ ਦਾ ਰਹਿਣ ਵਾਲਾ ਸ਼ਮਸ਼ੇਰ ਸਿੰਘ ਲਾਪਤਾ ਹੋ ਗਿਆ ਹੈ। ਉਹ ਨੇਪਾਲ ਵਿੱਚ ਤ੍ਰਿਸ਼ੂਲ ਅੱਪਰ ਪਾਵਰ ਹਾਊਸ ਪ੍ਰਾਜੈਕਟ ਵਿੱਚ ਕਰੇਨ ਅਪਰੇਟਰ ਵਜੋਂ ਕੰਮ ਕਰ ਰਿਹਾ ਸੀ। ਉਸ ਦੇ ਨਾਲ ਉਸ ਦੇ ਦੋ ਹੋਰ ਰਿਸ਼ਤੇਦਾਰ ਵੀ ਲਾਪਤਾ ਹਨ, ਜਿਨ੍ਹਾਂ ਵਿੱਚ ਭੁਪਿੰਦਰ ਸਿੰਘ ਅਤੇ ਰਸ਼ਪਾਲ ਸਿੰਘ ਸ਼ਾਮਲ ਹਨ ਜੋ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਇਨ੍ਹਾਂ ਸਾਰਿਆਂ ਬਾਰੇ ਫਿਲਹਾਲ ਕੋਈ ਪਤਾ ਨਹੀਂ ਲੱਗ ਸਕਿਆ।ਪਰਿਵਾਰਕ ਮੈਂਬਰਾਂ ਮੁਤਾਬਕ ਸ਼ਮਸ਼ੇਰ ਸਿੰਘ ਨੇ 25 ਅਗਸਤ ਨੂੰ ਆਪਣੇ ਘਰ ਵਟਸਐਪ ਕਾਲ ਰਾਹੀਂ ਗੱਲਬਾਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਦਾ ਫੋਨ ਨਾਲੋਂ ਸਾਰਾ ਸੰਪਰਕ ਟੁੱਟ ਗਿਆ ਹੈ ਅਤੇ ਹੁਣ ਕੋਈ ਰਾਬਤਾ ਨਹੀਂ ਹੋ ਰਿਹਾ। ਪਰਿਵਾਰ ਇਸ ਘਟਨਾ ਤੋਂ ਬਾਅਦ ਬਹੁਤ ਚਿੰਤਤ ਹੈ। ਇਸ ਮਾਮਲੇ ਵਿੱਚ ਪਿੰਡ ਦੀ ਪੰਚਾਇਤ ਵੱਲੋਂ ਵੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਨੌਜਵਾਨਾਂ ਦੀ ਭਾਲ ਅਤੇ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ।

Real Estate