UP ਪੁਲਿਸ ਨੇ ਹਰਿਆਣਵੀ ਗਾਇਕ ਅੰਕਿਤ ਬਾਲੀਯਾਨ ਦੇ ਕਾਤਲਾਂ ਦਾ ਕੀਤਾ ਐਨਕਾਊਂਟਰ

ਯੂਪੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਹਰਿਆਣਵੀ ਗਾਇਕ ਅੰਕਿਤ ਬਾਲੀਯਾਨ ਦੇ ਕਾਤਲਾਂ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਅਨੁਸਾਰ, ਇਨ੍ਹਾਂ ਦੋਵਾਂ ਬਦਮਾਸ਼ਾਂ ਦੀ ਪਛਾਣ ਸੁਮਿਤ ਅਤੇ ਮੋਹਿਤ ਵਜੋਂ ਹੋਈ ਹੈ, ਜੋ ਦੋਵੇਂ ਸੋਨੀਪਤ ਦੇ ਰਹਿਣ ਵਾਲੇ ਸਨ। ਇਨ੍ਹਾਂ ਦੋਵੇਂ ‘ਤੇ 50-50 ਹਜ਼ਾਰ ਦਾ ਇਨਾਮ ਰੱਖਿਆ ਗਿਆ ਸੀ ਅਤੇ ਦੱਸਿਆ ਜਾਂਦਾ ਹੈ ਕਿ ਉਹ ਗੋਗੀ ਗੈਂਗ ਨਾਲ ਜੁੜੇ ਹੋਏ ਸ਼ੂਟਰ ਸਨ।ਸ਼ਾਮਲੀ ਦੇ ਐਸ.ਪੀ. ਨਰਿੰਦਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਦੋਵੇਂ ਸ਼ੂਟਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸੋਨੀਪਤ ਵੱਲ ਭੱਜ ਰਹੇ ਸਨ। ਇੱਕ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਅੱਜ ਸਵੇਰੇ ਉਨ੍ਹਾਂ ਨੂੰ ਘੇਰ ਲਿਆ; ਫੜੇ ਜਾਣ ਦੇ ਡਰੋਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ।ਪੁਲਿਸ ਨੂੰ ਜਵਾਬੀ ਕਾਰਵਾਈ ਵਜੋਂ ਫਾਇਰਿੰਗ ਕਰਨੀ ਪਈ। ਦੋਵਾਂ ਪਾਸਿਆਂ ਤੋਂ ਕਰੀਬ 20 ਗੋਲੀਆਂ ਚਲਾਈਆਂ ਗਈਆਂ। ਇਸ ਗੋਲੀਬਾਰੀ ਦੌਰਾਨ ਬਦਮਾਸ਼ਾਂ, ਸੁਮਿਤ ਅਤੇ ਮੋਹਿਤ, ਨੂੰ ਗੋਲੀਆਂ ਲੱਗੀਆਂ। ਪੁਲਿਸ ਉਨ੍ਹਾਂ ਦੋਵਾਂ ਨੂੰ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Real Estate