ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਜਾਣ ਦੇ ਹੁਕਮ ਸੁਣਾਏ ਹਨ, ਜਿਸ ਨਾਲ ਹੁਣ ਵੜਿੰਗ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮਾਮਲਾ ਤਰਨ ਤਾਰਨ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਕਥਿਤ ਤੌਰ ’ਤੇ ਮੰਦੀ ਸ਼ਬਦਾਵਲੀ ਵਰਤਣ ਦਾ ਹੈ।ਰਾਜਾ ਵੜਿੰਗ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਕਥਿਤ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਅੱਜ ਇਸ ਉਪਰੋਕਤ ਮਾਮਲੇ ਦੀ ਸੁਣਵਾਈ ਕੀਤੀ ਅਤੇ ਇਸ ਮੌਕੇ ਪੰਜਾਬ ਪੁਲੀਸ ਤਰਫ਼ੋਂ ਡੀ ਐੱਸ ਪੀ ਹਰਪ੍ਰੀਤ ਸਿੰਘ ਅਤੇ ਡੀ ਐੱਸ ਪੀ (ਈ ਓ ਅਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਪੇਸ਼ ਹੋਏ।
Total Views: 16 ,
Real Estate


















