ਅੰਨਾ ਹਜ਼ਾਰੇ ਦੀ ਵਿਗੜੀ ਸਿਹਤ ICU ’ਚ ਭਰਤੀ

ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਦੀ ਸਿਹਤ ਅਚਾਨਕ ਵਿਗੜਨ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਬੰਬੇ ਹਸਪਤਾਲ ਦੇ ਆਈ. ਸੀ. ਯੂ. ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 89 ਸਾਲਾ ਅੰਨਾ ਹਜ਼ਾਰੇ ਦਾ ਪਹਿਲਾਂ ਮਹਾਰਾਸ਼ਟਰ ਦੇ ਰਾਲੇਗਣ ਸਿੱਧੀ ਦੇ ਨੇੜੇ ਇੱਕ ਸਥਾਨਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਪਰ ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਗਿਰਾਵਟ ਆਉਣ ਤੋਂ ਬਾਅਦ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਮੁੰਬਈ ਤਬਦੀਲ ਕੀਤਾ ਗਿਆ ਹੈ। ਬੰਬੇ ਹਸਪਤਾਲ ਵਿੱਚ ਉਨ੍ਹਾਂ ਨੂੰ ਡਾ. ਗੌਤਮ ਭੰਸਾਲੀ ਦੀ ਨਿਗਰਾਨੀ ਹੇਠ ਭਰਤੀ ਕੀਤਾ ਗਿਆ ਹੈ, ਜਿੱਥੇ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦੀ ਸਿਹਤ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੀਆਂ ਜਾਂਚ ਰਿਪੋਰਟਾਂ ਦੇ ਆਧਾਰ ‘ਤੇ ਹੀ ਅਗਲੇ ਇਲਾਜ ਸੰਬੰਧੀ ਫੈਸਲਾ ਲਿਆ ਜਾਵੇਗਾ। ਫਿਲਹਾਲ ਡਾਕਟਰ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

Total Views: 11 ,
Real Estate