DSP Gursher Singh ਦੀ ਬਰਖਾਸਤਗੀ ਦੇ ਹੁਕਮ ਹਾਈ ਕੋਰਟ ਵੱਲੋਂ ਰੱਦ

ਪੰਜਾਬ ਪੁਲੀਸ ਦੇ ਡੀ ਐਸ ਪੀ ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸੇਵਾ ਤੋਂ ਬਰਖਾਸਤ ਕਰਨ ਸਬੰਧੀ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਅੰਦਰ ਹੋਏ ਇੰਟਰਵਿਊ ਦੇ ਮਾਮਲੇ ਤੋਂ ਬਾਅਦ ਡੀ ਐਸ ਪੀ ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਫਿਰੌਤੀ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ਵੀ ਦਰਜ ਕੀਤੇ ਗਏ ਸਨ।

Total Views: 15 ,
Real Estate